10 ਸਾਲ ਦੀ ਚਚੇਰੀ ਭੈਣ ਨਾਲ ਜਬਰ-ਜ਼ਿਨਾਹ ਦੇ ਦੋਸ਼ ''ਚ 2 ਭਰਾ ਨਾਮਜ਼ਦ
Friday, Dec 17, 2021 - 10:41 AM (IST)
ਪਟਿਆਲਾ (ਬਲਜਿੰਦਰ) : ਥਾਣਾ ਲਾਹੌਰੀ ਗੇਟ ਦੀ ਪੁਲਸ ਨੇ 10 ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ ਦੇ ਦੋਸ਼ ’ਚ 2 ਸਕੇ ਭਰਾਵਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ’ਚ ਹਰਸ਼ਪ੍ਰੀਤ ਸਿੰਘ ਅਤੇ ਹਰਮਨਪ੍ਰੀਤ ਸਿੰਘ ਪੁੱਤਰ ਕਰਮਜੀਤ ਸਿੰਘ ਵਾਸੀ ਰਾਮ ਨਗਰ ਪਟਿਆਲਾ ਸ਼ਾਮਲ ਹਨ। ਇਹ ਬੱਚੀ ਉਕਤ ਦੋਹਾਂ ਦੀ ਚਾਚੇ ਦੀ ਕੁੜੀ ਸੀ। ਕੁੜੀ ਦੀ ਮਾਂ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਦੋਵੇਂ ਉਸ ਦੇ ਜੇਠ ਦੇ ਮੁੰਡੇ ਹਨ।
ਕੁੜੀ ਨੇ ਉਸ ਨੂੰ ਆ ਕੇ ਦੱਸਿਆ ਕਿ ਉਕਤ ਦੋਹਾਂ ਨੇ ਕੁੱਝ ਦਿਨ ਪਹਿਲਾਂ ਉਸ ਨਾਲ ਜਬਰ-ਜ਼ਿਨਾਹ ਕੀਤਾ ਸੀ। ਪੁਲਸ ਨੇ ਇਸ ਮਾਮਲੇ ’ਚ ਦੋਹਾਂ ਭਰਾਵਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਐੱਸ. ਐੱਚ. ਓ. ਲਾਹੌਰੀ ਗੇਟ ਪਰਸ਼ੋਤਮ ਰਾਮ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਕੁੜੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ।