ਪੰਜਾਬ: ਜ਼ਮੀਨ ਦੇ ਟੋਟੇ ਪਿੱਛੇ ਭਰਾ-ਭਰਾ ਹੀ ਬਣ ਗਏ ਵੈਰੀ, ਦੋ ਨੇ ਮਿਲ ਕੇ ਤੀਜੇ ਦਾ ਕਰ''ਤਾ ਕਤਲ
Monday, Dec 01, 2025 - 01:47 PM (IST)
ਗੁਰਦਾਸਪੁਰ (ਵਿਨੋਦ): ਨੇੜਲੇ ਪਿੰਡ ਭੁੱਲੇਚੱਕ ਵਿਚ ਮਾਮੂਲੀ ਝਗੜੇ ਨੂੰ ਲੈ ਕੇ ਇੱਕ ਵਿਅਕਤੀ ਨੂੰ ਉਸਦੇ ਭਰਾਵਾਂ ਵੱਲੋਂ ਕੁੱਟ-ਕੁੱਟ ਕੇ ਮਾਰ ਦੇਣ ਦੀ ਖ਼ਬਰ ਮਿਲੀ ਹੈ। ਇਸ ਸਬੰਧ ਵਿਚ ਤਿੱਬੜੀ ਪੁਲਸ ਨੇ ਚਾਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਭਿਆਨਕ ਹਾਦਸੇ ਨੇ ਲਈ ਜਾਨ, ਸੜਕ 'ਤੇ ਵਿੱਛੀਆਂ ਲਾਸ਼ਾਂ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਇਸ ਸਬੰਧੀ ਭੁੱਲੇਚੱਕ ਪਿੰਡ ਦੇ ਵਸਨੀਕ ਸਿਮਰਨਜੀਤ ਕੌਰ ਪਤਨੀ ਸੰਤੋਖ ਸਿੰਘ ਨੇ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਸਵੇਰੇ ਲਗਭਗ 9:30 ਵਜੇ ਉਸਦਾ ਪਤੀ ਆਪਣੇ ਹਿੱਸੇ ਦੀ ਜ਼ਮੀਨ 'ਤੇ ਨੀਂਹ ਪੁੱਟ ਰਿਹਾ ਸੀ। ਉਸਨੇ ਆਪਣੇ ਭਰਾਵਾਂ, ਭੁਪਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਤੋਂ ਆਪਣੇ ਸਾਂਝੇ ਟਿਊਬਵੈੱਲ ਲਈ ਮੰਗ ਕੀਤੀ। ਇਸ 'ਤੇ ਦੋਸ਼ੀ ਭੁਪਿੰਦਰ ਸਿੰਘ ਪਤੀ ਮਨਜੀਤ ਕੌਰ ਅਤੇ ਕੁਲਵਿੰਦਰ ਸਿੰਘ ਪਤੀ ਅਕਵਿੰਦਰ ਕੌਰ ਵਾਸੀ ਧਰਮ ਸਿੰਘ ਨੇ ਉਸਦੇ ਪਤੀ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ ਸਰਹੱਦ 'ਤੇ ਵਧਿਆ ਖ਼ਤਰਾ ! ਡਰੋਨਾਂ ਮੂਵਮੈਂਟ ਬੇਕਾਬੂ, 11 ਮਹੀਨਿਆਂ ਦਾ ਅੰਕੜਾ ਕਰੇਗਾ ਹੈਰਾਨ
ਇਸ ਦੌਰਾਨ ਸੰਤੋਖ ਸਿੰਘ ਨੂੰ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਬਾਅਦ ਵਿੱਚ ਉਸਦੀ ਮੌਤ ਹੋ ਗਈ। ਤਿੱਬੜ ਪੁਲਸ ਨੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ, ਪਰ ਉਹ ਫਰਾਰ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ- ਗੁਰਦਾਸਪੁਰ ਪੁਲਸ ਸਟੇਸ਼ਨ ਦੇ ਬਾਹਰ ਗ੍ਰੇਨੇਡ ਸੁੱਟਣ ਵਾਲਾ ਮੁਲਜ਼ਮ ਦਿੱਲੀ ਤੋਂ ਗ੍ਰਿਫ਼ਤਾਰ
