60 ਸਾਲਾਂ ਬੁਜ਼ੁਰਗ ਔਰਤ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ, 6 ਖਿਲਾਫ ਮਾਮਲਾ ਦਰਜ

Wednesday, Jul 18, 2018 - 09:00 PM (IST)

60 ਸਾਲਾਂ ਬੁਜ਼ੁਰਗ ਔਰਤ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ, 6 ਖਿਲਾਫ ਮਾਮਲਾ ਦਰਜ

ਬਠਿੰਡਾ— ਬਠਿੰਡਾ ਤੋਂ ਇਕ ਸ਼ਰਮਸਾਰ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇਥੇ ਇਕ 60 ਸਾਲ ਦੀ ਬੁਜ਼ੁਰਗ ਔਰਤ ਨੂੰ ਬੇਰਹਿਮੀ ਨਾਲ ਉਸ ਦੇ ਕੱਪੜੇ ਲਾਹ ਕੇ ਕੁੱਟਿਆ ਗਿਆ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਪੀੜਤ ਬੁਜ਼ੁਰਗ ਔਰਤ ਨੂੰ ਇਲਾਜ ਲਈ ਸਥਾਨਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਪੁਲਸ ਨੂੰ ਇਸ ਮਾਮਲੇ ਦੀ ਸੂਚਨਾ ਦੇ ਦਿੱਤੀ ਗਈ ਹੈ ਤੇ ਕਾਰਵਾਈ ਕਰਦਿਆਂ ਪੁਲਸ ਨੇ 6 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।


Related News