ਦਿਲ ਦਹਿਲਾਉਣ ਵਾਲੀ ਵਾਰਦਾਤ, ਕੈਨੇਡਾ ਤੋਂ ਪਰਤੇ ਕਿਸਾਨ ਦਾ ਬੇਰਹਿਮੀ ਨਾਲ ਕਤਲ

Friday, Jul 08, 2022 - 06:15 PM (IST)

ਦਿਲ ਦਹਿਲਾਉਣ ਵਾਲੀ ਵਾਰਦਾਤ, ਕੈਨੇਡਾ ਤੋਂ ਪਰਤੇ ਕਿਸਾਨ ਦਾ ਬੇਰਹਿਮੀ ਨਾਲ ਕਤਲ

ਦੋਰਾਹਾ (ਵਿਨਾਇਕ) : ਥਾਣਾ ਦੋਰਾਹਾ ਦੇ ਅਧੀਨ ਪੈਂਦੇ ਪਿੰਡ ਚਣਕੋਈਆਂ ਵਿਚ ਇਕ 60 ਕੁਝ ਸਾਲਾ ਕਿਸਾਨ ਦਾ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਬੜੀ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਕਤ ਕਿਸਾਨ ਕੁੱਝ ਮਹੀਨੇ ਪਹਿਲਾਂ ਹੀ ਆਪਣੇ ਲੜਕੇ ਪਾਸੋਂ ਕੈਨੇਡਾ ਤੋਂ ਪਰਤਿਆ ਸੀ। ਮ੍ਰਿਤਕ ਕਿਸਾਨ ਦੀ ਪਹਿਚਾਣ ਜਗਦੇਵ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਚਣਕੋਈਆਂ ਖੁਰਦ ਤਹਿਸੀਲ ਪਾਇਲ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਮ੍ਰਿਤਕ 5 ਕੁ ਮਹੀਨੇ ਪਹਿਲਾਂ ਹੀ ਆਪਣੇ ਛੋਟੇ ਲੜਕੇ ਪਾਸੋਂ ਕੈਨੇਡਾ ਤੋਂ ਵਾਪਸ ਆਇਆ ਸੀ ਅਤੇ ਪਿੰਡ ਚਣਕੋਈਆਂ ਖੁਰਦ ਰਹਿ ਰਿਹਾ ਸੀ, ਜਦੋਂ ਕਿ ਮ੍ਰਿਤਕ ਦੀ ਪਤਨੀ ਕਰੀਬ ਇਕ ਮਹੀਨੇ ਪਹਿਲਾਂ ਹੀ ਆਪਣੇ ਲੜਕੇ ਕੋਲ ਕੈਨੇਡਾ ਗਈ ਹੈ। 

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸਨਸਨੀਖੇਜ਼ ਖ਼ੁਲਾਸਾ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਸੱਚ

ਦੱਸਿਆ ਜਾ ਰਿਹਾ ਹੈ ਕਿ ਰੋਜ਼ਾਨਾ ਦੀ ਤਰ੍ਹਾਂ ਦਸ ਕੁ ਵਜੇ ਦੇ ਕਰੀਬ ਉਕਤ ਕਿਸਾਨ ਖੇਤਾਂ ’ਚੋਂ ਟ੍ਰੈਕਟਰ ’ਤੇ ਆਇਆ ਸੀ, ਬਾਅਦ ਵਿਚ ਉਹ ਡੰਗਰਾਂ ਵਾਲੇ ਬਾੜੇ ’ਚ ਚਲਾ ਗਿਆ। ਇਸ ਸਮੇਂ ਘਰ ’ਚ ਕੰਮ ਕਰਨ ਵਾਲਾ ਪ੍ਰਵਾਸੀ ਮਜ਼ਦੂਰ ਦਾ ਸਾਈਕਲ ਖੜ੍ਹਾ ਸੀ। ਸੂਤਰਾਂ ਮੁਤਾਬਕ ਕੰਧ ਟੱਪ ਕੇ ਕਾਤਲ ਅੰਦਰ ਆਇਆ ਸੀ ਅਤੇ ਕੁਰਸੀ ’ਤੇ ਬੈਠੇ ਕਿਸਾਨ ਜਗਦੇਵ ਸਿੰਘ ’ਤੇ ਕਿਸੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਕਿਸਾਨ ਨੂੰ ਇੰਨੀ ਬੁਰੀ ਤਰ੍ਹਾਂ ਕਤਲ ਕੀਤਾ ਗਿਆ ਹੈ ਕਿ ਉਸ ਦੇ ਹੱਥ ਦੀਆਂ ਉਂਗਲੀਆਂ ਵੱਢ ਕੇ ਜ਼ਮੀਨ ’ਤੇ ਡਿੱਗ ਗਈਆਂ। ਇਸ ਤੋਂ ਇਲਾਵਾ ਸਰੀਰ ਦੇ ਕਈ ਹਿੱਸਿਆਂ ’ਤੇ ਡੂੰਘੇ ਜ਼ਖਮ ਸਨ। 

PunjabKesari

ਇਹ ਵੀ ਪੜ੍ਹੋ : ਬਟਾਲਾ ’ਚ ਵੱਡੀ ਵਾਰਦਾਤ, ਸ਼ਰੇਆਮ ਕਿਰਚਾਂ ਮਾਰ-ਮਾਰ ਕੇ ਨੌਜਵਾਨ ਦਾ ਕਤਲ

ਵਾਰਦਾਤ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਪਾਇਲ ਅਤੇ ਐੱਸ. ਐੱਚ. ਓ. ਲਖਬੀਰ ਸਿੰਘ ਪੁਲਸ ਪਾਰਟੀ ਨਾਲ ਮੌਕੇ ’ਤੇ ਪਹੁੰਚ ਗਈ। ਇਸ ਦੌਰਾਨ ਪੁਲਸ ਵਲੋਂ ਫਿੰਗਰ ਪ੍ਰਿੰਟ ਅਤੇ ਡਾਗ ਸਕੁਆਇਡ ਟੀਮਾਂ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ ਹੈ।  ਪੁਲਸ ਵਲੋਂ ਵਾਰਦਾਤ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ। ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।  

ਇਹ ਵੀ ਪੜ੍ਹੋ : ਵਿਆਹ ਤੋਂ ਕੁੱਝ ਸਮਾਂ ਬਾਅਦ ਹੀ ਕੁੜੀ ਨੇ ਕੀਤੀ ਖ਼ੁਦਕੁਸ਼ੀ, ਮਾਂ ਨੇ ਨਮ ਅੱਖਾਂ ਨਾਲ ਬਿਆਨ ਕੀਤੀ ਸਹੁਰਿਆਂ ਦੀ ਕਰਤੂਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News