ਪੰਜਾਬ ''ਚ ਵੱਡੀ ਵਾਰਦਾਤ, ਔਰਤ ਦਾ ਬੇਰਹਿਮੀ ਨਾਲ ਕਤਲ

Friday, Aug 23, 2024 - 06:22 PM (IST)

ਪੰਜਾਬ ''ਚ ਵੱਡੀ ਵਾਰਦਾਤ, ਔਰਤ ਦਾ ਬੇਰਹਿਮੀ ਨਾਲ ਕਤਲ

ਅੰਮ੍ਰਿਤਸਰ (ਬਿਊਰੋ)- ਅੰਮ੍ਰਿਤਸਰ 'ਚ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਅੰਮ੍ਰਿਤਸਰ ਦੇ ਜੁਝਾਰ ਸਿੰਘ ਐਵੀਨਿਊ, ਏਅਰਪੋਰਟ ਰੋਡ ਦਾ ਹੈ ਜਿੱਥੇ ਕੁਝ ਹਮਲਾਵਰਾਂ ਵੱਲੋਂ ਇੱਕ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਸਮੇਂ ਔਰਤ ਘਰ 'ਚ ਇਕੱਲੀ ਸੀ। ਮ੍ਰਿਤਕਾ ਦੀ ਪਰਿਵਾਰਿਕ ਮੈਂਬਰ ਸ਼ਹਿਰ ਤੋਂ ਬਾਹਰ ਗਏ ਹੋਏ ਸਨ ਜਦੋਂ ਕਿ ਉਸ ਦਾ ਪਤੀ ਡਿਊਟੀ 'ਤੇ ਗਿਆ ਹੋਇਆ ਸੀ। ਉਸ ਦੀ ਇੱਕ ਧੀ ਹੈ ਜੋ ਸਕੂਲ ਗਈ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਦੇ ਆਲਾ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਘਟਨਾ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ- ਐਕਸ਼ਨ 'ਚ ਪੰਜਾਬ ਪੁਲਸ, ਕਰ 'ਤਾ ਐਨਕਾਊਂਟਰ

 ਪੁਲਸ ਹਮਲਾਵਰਾਂ ਦੀ ਪਛਾਣ ਕਰਨ ਲਈ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਔਰਤ ਦੀ ਪਛਾਣ ਸ਼ੈਲੀ ਅਰੋੜਾ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਨੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਏ. ਸੀ. ਪੀ. ਸਰਵਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਕਰੀਬ 11 ਵਜੇ ਸੂਚਨਾ ਮਿਲੀ ਸੀ ਕਿ ਇੱਕ ਅਲਮਾਰੀ ਵਿੱਚ ਇੱਕ ਔਰਤ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਹੈ। ਸੂਚਨਾ ਮਿਲਦੇ ਹੀ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ- ਸਪਾ ਸੈਂਟਰ ’ਚ ਜਿਸਮ ਫਿਰੋਸ਼ੀ ਦਾ ਧੰਦਾ ਬੇਪਰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News