ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਕੁਆਰਟਰਾਂ ’ਚ ਜਨਾਨੀ ਦਾ ਬੇਰਹਿਮੀ ਨਾਲ ਕਤਲ, ਪੁੱਤ ਨੂੰ ਵੀ ਬੁਰੀ ਤਰ੍ਹਾਂ ਵੱਢਿਆ

05/22/2022 11:15:05 AM

ਪਟਿਆਲਾ (ਬਲਜਿੰਦਰ) : ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਕੁਆਰਟਰਾਂ ’ਚ ਇਕ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਮ੍ਰਿਤਕ ਦੇ ਪੁੱਤਰ ਵੀ ਕਈ ਵਾਰ ਕੀਤੇ ਗਏ ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਔਰਤ ਦੇ ਕਿਸੇ ਵਿਅਕਤੀ ਨਾਲ ਪ੍ਰੇਮ ਸਬੰਧ ਸਨ। ਵਿਅਕਤੀ ਔਰਤ ਅਤੇ ਉਸ ਦੇ ਪੁੱਤਰ ਨਾਲ ਹੀ ਰਹਿੰਦਾ ਸੀ ਪਰ ਕੁਝ ਸਮੇਂ ਤੋਂ ਔਰਤ ਅਤੇ ਉਸ ਦੇ ਪ੍ਰੇਮੀ ਵਿਚਕਾਰ ਝਗੜਾ ਚੱਲ ਰਿਹਾ ਸੀ। ਉਕਤ ਔਰਤ ਨੇ ਹਮਲਾਵਰ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੀ ਸੀ। ਇਸ ਤੋਂ ਭੜਕੇ ਉਕਤ ਵਿਅਕਤੀ ਨੇ ਬੀਤੀ ਦੇਰ ਰਾਤ ਮਾਂ-ਪੁੱਤ ’ਤੇ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ : ਸੜਕ ’ਤੇ ਕਾਲ ਬਣ ਕੇ ਆਏ ਪਸ਼ੂ ਕਾਰਣ ਵਾਪਰਿਆ ਹਾਦਸਾ, ਵੀਡੀਓ ’ਚ ਦੇਖੋ ਦਿਲ ਕੰਬਾਉਣ ਵਾਲੀ ਘਟਨਾ

ਮ੍ਰਿਤਕ ਔਰਤ ਦੀ ਪਛਾਣ ਸਤਵਿੰਦਰ ਕੌਰ (47) ਵਜੋਂ ਹੋਈ ਹੈ ਜਦਕਿ ਉਸ ਦੇ ਪੁੱਤਰ ਦਾ ਨਾਂ ਮਨਪ੍ਰੀਤ ਸਿੰਘ (25) ਹੈ। ਘਟਨਾ ਤੋਂ ਬਾਅਦ ਉਸ ਦੇ ਗੁਆਂਢੀਆਂ ਵੱਲੋਂ ਤੁਰੰਤ ਦੋਵਾਂ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਇੱਥੇ ਮੁੱਢਲੀ ਜਾਂਚ ਦੌਰਾਨ ਉਕਤ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਜਦਕਿ ਲੜਕੇ ਦੀ ਹਾਲਤ ਗੰਭੀਰ ਹੋਣ ਦੇ ਚਲਦਿਆਂ ਉਸ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ ਹੈ। ਇਸ ਦੀ ਸੂਚਨਾ ਮਿਲਦਿਆਂ ਮੌਕੇ ਤੇ ਪੁੱਜੀ ਥਾਣਾ ਅਨਾਜ ਮੰਡੀ ਦੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੁੱਤ ਦੇ ਨਾਂ ਕਰਵਾਈ ਜ਼ਮੀਨ ਵਾਪਸ ਮੰਗੀ ਤਾਂ ਪਤਨੀ ਨਾਲ ਮਿਲ ਕੇ ਕਰ ਦਿੱਤਾ ਪਿਓ ਦਾ ਕਤਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News