ਜਿਗਰੀ ਯਾਰ ਨੇ ਕਮਾਇਆ ਕਹਿਰ, ਦਿੱਤੀ ਅਜਿਹੀ ਮੌਤ ਕਿ ਦੇਖਣ ਵਾਲਿਆਂ ਦੀ ਕੰਬ ਗਈ ਰੂਹ

Friday, Aug 26, 2022 - 06:13 PM (IST)

ਜਿਗਰੀ ਯਾਰ ਨੇ ਕਮਾਇਆ ਕਹਿਰ, ਦਿੱਤੀ ਅਜਿਹੀ ਮੌਤ ਕਿ ਦੇਖਣ ਵਾਲਿਆਂ ਦੀ ਕੰਬ ਗਈ ਰੂਹ

ਨਾਭਾ (ਖੁਰਾਣਾ, ਜੈਨ) : ਬੀਤੇ ਦਿਨ ਨਾਭਾ ਦੇ ਪਾਂਡੂਸਰ ਮੁਹੱਲਾ ਦੇ ਪੁਰਾਣਾ ਹਾਈਕੋਰਟ ’ਚ ਓਂਕਾਰ ਸਿੰਘ ਉਰਫ ਈਲੂ ਦਾ ਅਣਪਛਾਤੇ ਵਿਅਕਤੀ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਅੱਜ ਪੁਲਸ ਨੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਲਈ ਦਿਨ-ਰਾਤ ਮਿਹਨਤ ਕਰਕੇ 48 ਘੰਟਿਆਂ ’ਚ ਕਾਤਲ ਨੂੰ ਗ੍ਰਿਫਤਾਰ ਕਰ ਕੇ ਸਲਾਖਾਂ ਦੇ ਪਿੱਛੇ ਪਹੁੰਚਾ ਦਿੱਤਾ। ਮਾਮਲੇ ’ਚ ਦੋਸਤ ਹੀ ਆਪਣੇ ਦੋਸਤ ਦਾ ਕਾਤਲ ਨਿਕਲਿਆ। ਜਾਣਕਾਰੀ ਅਨੁਸਾਰ ਦੋ ਦਿਨ ਪਹਿਲਾਂ ਨਾਭਾ ਦੇ ਪੁਰਾਣਾ ਹਾਈਕੋਰਟ ਗਰਾਊਂਡ ’ਚ ਭੇਤਭਰੇ ਹਾਲਾਤ ’ਚ ਓਂਕਾਰ ਸਿੰਘ ਉਰਫ ਈਲੂ ਦਾ ਕਤਲ ਕਰ ਦਿੱਤਾ ਗਿਆ ਸੀ ਅਤੇ ਦੋਸ਼ੀ ਮੌਕੇ ਵਾਰਦਾਤ ਤੋਂ ਫਰਾਰ ਹੋ ਗਿਆ ਸੀ। ਪੁਲਸ ਨੇ ਸੀ. ਸੀ. ਟੀ. ਵੀ. ਦੀ ਮਦਦ ਨਾਲ ਕਾਤਲ ਨੂੰ ਦਬੋਚਿਆ ਅਤੇ ਉਸ ਦਾ ਇਕ ਦਿਨ ਦਾ ਰਿਮਾਂਡ ਹਾਸਲ ਕਰ ਲਿਆ।

ਇਹ ਵੀ ਪੜ੍ਹੋ : ਕੇਂਦਰੀ ਗ੍ਰਹਿ ਮੰਤਰਾਲੇ ਦੀ ਇਨਪੁਟ ਤੇ ਬੰਬੀਹਾ ਗੈਂਗ ਦੀ ਧਮਕੀ ਤੋਂ ਬਾਅਦ ਪੰਜਾਬ ਪੁਲਸ ਨੇ ਚੁੱਕਿਆ ਸਖ਼ਤ ਕਦਮ

PunjabKesari

ਇਸ ਮੌਕੇ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਹੈਰੀ ਬੋਪਾਰਾਏ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਸ਼ਿਵਮ ਕੁਮਾਰ ਉਰਫ ਬੱਬਲੂ ਵਜੋਂ ਹੋਈ ਹੈ, ਜੋ ਕਿ ਪਾਂਡੂਸਰ ਮੁਹੱਲੇ ਦਾ ਹੀ ਰਹਿਣ ਵਾਲਾ ਹੈ। ਸ਼ਿਵਮ ਕੁਮਾਰ ਅਤੇ ਉਂਕਾਰ ਸਿੰਘ ਦੋਵੇਂ ਦੋਸਤ ਸਨ। ਜਿਨ੍ਹਾਂ ਨੇ ਗਰਾਊਂਡ ’ਚ ਹੀ ਸ਼ਰਾਬ ਦਾ ਸੇਵਨ ਕੀਤਾ ਅਤੇ ਜਿਸ ਤੋਂ ਬਾਅਦ ਲੜਾਈ ਹੋ ਗਈ। ਲੜਾਈ ਤੋਂ ਬਾਅਦ ਸ਼ਿਵਮ ਕੁਮਾਰ ਨੇ ਘਰੋਂ ਕੁਹਾੜੀ ਲਿਆ ਕੇ ਉਂਕਾਰ ਸਿੰਘ ਦੀ ਗਰਦਨ ’ਤੇ ਕਈ ਵਾਰ ਕਰ ਦਿੱਤੇ, ਜਿਸ ਦੀ ਮੌਤ ਹੋ ਗਈ। ਪੁਲਸ ਪਾਰਟੀ ਨੇ 48 ਘੰਟੇ ਦੇ ਅੰਦਰ-ਅੰਦਰ ਸ਼ਿਵਮ ਕੁਮਾਰ ਨੂੰ ਗ੍ਰਿਫਤਾਰ ਕਰਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਮੌਕੇ ਦੀ ਸੀ. ਸੀ. ਟੀ. ਵੀ. ਫੁਟੇਜ ’ਚ ਵੀ ਵਿਖਾਈ ਦੇ ਰਿਹਾ ਹੈ ਕਿ ਮੁਲਜ਼ਮ ਹੱਥ ’ਚ ਕੁਹਾੜੀ ਲੈ ਕੇ ਉਹ ਵਾਰਦਾਤ ਨੂੰ ਅੰਜਾਮ ਦੇਣ ਜਾ ਰਿਹਾ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਦੀਆਂ ਕੁੜੀਆਂ ਦਾ ਵੱਡਾ ਕਾਰਾ, ਕਾਲ ਗਰਲ ਬਣ ਬਜ਼ੁਰਗ ਨੂੰ ਲੈ ਗਈਆਂ ਹੋਟਲ ’ਚ, ਪੂਰਾ ਸੱਚ ਜਾਣ ਉੱਡਣਗੇ ਹੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News