ਭਦੌੜ ’ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਦਿਨ ਦਿਹਾੜੇ ਔਰਤ ਦਾ ਬੇਰਹਿਮੀ ਨਾਲ ਕਤਲ

Saturday, Sep 16, 2023 - 06:33 PM (IST)

ਭਦੌੜ ’ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਦਿਨ ਦਿਹਾੜੇ ਔਰਤ ਦਾ ਬੇਰਹਿਮੀ ਨਾਲ ਕਤਲ

ਬਰਨਾਲਾ (ਪੁਨੀਤ ਮਾਨ) : ਬਰਨਾਲਾ ਦੇ ਭਦੌੜ ਦਾ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਅਣਪਛਾਤੇ ਲੋਕਾਂ ਨੇ ਦਿਨ ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਇਕ ਜਨਾਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਫਿਲਹਾਲ ਕਤਲ ਕੀਤੀ ਗਈ ਔਰਤ ਦੀ ਪਛਾਣ ਨਹੀਂ ਹੋ ਸਕੀ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਮਾਨਵਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਭਦੌੜ ਵਿਚ 35 ਤੋਂ 40 ਸਾਲ ਦੀ ਔਰਤ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਭਦੌੜ ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। 

ਇਹ ਵੀ ਪੜ੍ਹੋ : ਪਟਿਆਲਾ ’ਚ ਬੇਨਕਾਬ ਹੋਇਆ ਹਾਈ ਪ੍ਰੋਫਾਈਲ ਚਕਲਾ, ਮਾਡਰਨ ਕੁੜੀਆਂ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ

ਉਨ੍ਹਾਂ ਇਹ ਵੀ ਦੱਸਿਆ ਕਿ ਮਹਿਲਾ ਦੇ ਘਰ ਇਕ ਹੋਰ ਮਹਿਲਾ ਆਈ ਸੀ, ਜਿਸ ਦੇ ਸੰਬੰਧ ਵਿਚ ਪੁਲਸ ਵੱਖ-ਵੱਖ ਪਹਿਲੂਆਂ ’ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਇਸ ਮਾਮਲੇ ਦੀ ਜਾਂਚ ਲਈ ਫੋਰੈਂਸਿਕ ਟੀਮਾਂ ਨੂੰ ਵੀ ਬੁਲਾਇਆ ਗਿਆ ਹੈ ਅਤੇ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਕਤਲ ਕਾਂਡ ਨੂੰ ਲੈ ਕੇ ਪੁਲਸ ਕਾਤਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਜਲਦੀ ਹੀ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

ਇਹ ਵੀ ਪੜ੍ਹੋ : ਪੰਜਾਬ ’ਚ ਫਿਰ ਵੱਡੀ ਵਾਰਦਾਤ, ਸੜਕ ਵਿਚਕਾਰ ਬੇਰਹਿਮੀ ਨਾਲ ਕਤਲ ਕੀਤਾ ਮੁੰਡਾ, ਵੱਢ ਸੁੱਟੇ ਹੱਥ ਪੈਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News