ਹੁਸ਼ਿਆਰਪੁਰ ਵਿਖੇ ਵੱਡੀ ਵਾਰਦਾਤ: ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖੇਤਾਂ 'ਚ ਬਣੇ ਕਮਰੇ 'ਚੋਂ ਮਿਲੀ ਲਾਸ਼

Monday, Dec 26, 2022 - 03:22 PM (IST)

ਹੁਸ਼ਿਆਰਪੁਰ ਵਿਖੇ ਵੱਡੀ ਵਾਰਦਾਤ: ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖੇਤਾਂ 'ਚ ਬਣੇ ਕਮਰੇ 'ਚੋਂ ਮਿਲੀ ਲਾਸ਼

ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਜ਼ਿਲ੍ਹੇ ਦੇ ਹਰਿਆਣਾ ਥਾਣੇ ਅਧੀਨ ਆਉਂਦੇ ਪਿੰਡ ਗੁਆਹੀ ਦੇ ਖੇਤਾਂ ਵਿੱਚ ਸਥਿਤ ਇਕ ਕਮਰੇ ਵਿਚੋਂ ਕਤਲ ਕੀਤੀ ਲਾਸ਼ ਬਰਾਮਦ ਕੀਤੀ ਗਈ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੇ ਹਰਿਆਣਾ ਥਾਣੇ ਦੇ ਐੱਸ. ਐੱਚ. ਓ. ਨਰਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਪੇਂਡੂ ਆਬਾਦੀ ਦੇ ਬਾਹਰਵਾਰ ਮੋਟਰ 'ਤੇ ਕਿਸੇ ਵਿਅਕਤੀ ਦੀ ਲਾਸ਼ ਪਈ ਹੈ। ਉਨ੍ਹਾਂ ਕਿਹਾ ਕਿ ਜਦੋਂ ਆ ਕੇ ਵੇਖਿਆ ਤਾਂ ਸ਼ੁਰੂਆਤੀ ਜਾਂਚ ਵਿੱਚ ਵਿਅਕਤੀ ਦੇ ਮੂੰਹ 'ਤੇ ਕੋਈ ਭਾਰੀ ਚੀਜ਼ ਮਾਰ ਕੇ ਉਸ ਦਾ ਕਤਲ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : 11 ਸਾਲਾਂ ਤੋਂ ਬਾਅਦ ਦਸੰਬਰ ਦੇ ਆਖਰੀ ਦਿਨ ਸਭ ਤੋਂ ਠੰਡੇ, ਸੀਤ ਲਹਿਰ ਨੇ ਠੁਰ-ਠੁਰ ਕਰਨੇ ਲਾਏ ਲੋਕ

PunjabKesari
ਨਰਿੰਦਰ ਕੁਮਾਰ ਨੇ ਕਿਹਾ ਕਿ ਫਿਲਹਾਲ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਦੀ ਪਛਾਣ ਨਹੀਂ ਹੋ ਸਕੀ ਸੀ। ਨਰਿੰਦਰ ਕੁਮਾਰ ਨੇ ਕਿਹਾ ਕਿ 72 ਘੰਟਿਆਂ ਲਈ ਲਾਸ਼ ਨੂੰ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਵਿੱਚ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਨੇੜੇ ਤੇੜੇ ਦੇ ਸੀ. ਸੀ. ਟੀ. ਵੀ. ਦੀ ਜਾਂਚ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਕੋਈ ਸੂਹ ਮਿਲ ਸਕੇ। 

ਇਹ ਵੀ ਪੜ੍ਹੋ : ਅਗਲੇ 24 ਘੰਟਿਆਂ ’ਚ ਸੰਘਣੀ ਧੁੰਦ ਤੇ ਕੜਾਕੇ ਦੀ ਠੰਡ ਪਵੇਗੀ, ਮੌਸਮ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News