ਪ੍ਰੇਮ ਸਬੰਧਾਂ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ! ਸਮਰਾਲਾ ਪੁਲਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ

Monday, May 11, 2026 - 07:25 PM (IST)

ਪ੍ਰੇਮ ਸਬੰਧਾਂ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ! ਸਮਰਾਲਾ ਪੁਲਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ

ਸਮਰਾਲਾ (ਬਿਪਨ ਭਾਰਦਵਾਜ): ਪੁਲਸ ਜ਼ਿਲ੍ਹਾ ਖੰਨਾ ਦੇ ਅਧੀਨ ਪੈਂਦੇ ਸਮਰਾਲਾ 'ਚ ਪੁਲਸ ਨੇ ਇੱਕ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਇਸ ਕਤਲ ਦੀ ਵਜ੍ਹਾ ਪ੍ਰੇਮ ਸਬੰਧ ਦੱਸੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਖੰਨਾ ਦੇ ਐੱਸ.ਪੀ (ਡੀ) ਪਵਨਜੀਤ ਚੌਧਰੀ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ।

ਕੀ ਹੈ ਪੂਰਾ ਮਾਮਲਾ?
ਪੁਲਸ ਅਨੁਸਾਰ ਮ੍ਰਿਤਕ ਨੌਜਵਾਨ ਅਤੇ ਇੱਕ ਲੜਕੀ ਇਕੱਠੇ ਪੜ੍ਹਦੇ ਸਨ, ਜਿਸ ਦੌਰਾਨ ਉਨ੍ਹਾਂ ਵਿਚਕਾਰ ਪ੍ਰੇਮ ਸਬੰਧ ਬਣ ਗਏ। ਇਸ ਬਾਰੇ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਪਤਾ ਲੱਗ ਗਿਆ ਸੀ। ਘਟਨਾ ਵਾਲੀ ਰਾਤ ਜਦੋਂ ਲੜਕੀ ਆਪਣੇ ਬਿਸਤਰ 'ਤੇ ਨਹੀਂ ਸੀ, ਤਾਂ ਪਰਿਵਾਰ ਨੇ ਉਸ ਦੀ ਭਾਲ ਸ਼ੁਰੂ ਕੀਤੀ। ਜਦੋਂ ਪਰਿਵਾਰ ਨੂੰ ਪਤਾ ਲੱਗਾ ਕਿ ਲੜਕੀ ਕਿੱਥੇ ਹੈ ਤਾਂ ਉਨ੍ਹਾਂ ਨੇ ਉੱਥੇ ਮੌਜੂਦ ਲੜਕੇ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਪੁਲਸ ਕਾਰਵਾਈ
ਐੱਸ.ਪੀ ਚੌਧਰੀ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੀ ਸ਼ਿਕਾਇਤ 'ਤੇ ਪੁਲਸ ਨੇ 5 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਬਾਕੀ 2 ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

 


author

Baljit Singh

Content Editor

Related News