ਪੰਜਾਬ ''ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Thursday, Aug 01, 2024 - 07:23 PM (IST)

ਨਵਾਂਸ਼ਹਿਰ (ਤ੍ਰਿਪਾਠੀ)-ਥਾਣਾ ਸਦਰ ਨਵਾਂਸ਼ਹਿਰ ਅਧੀਨ ਪੈਂਦੇ ਪਿੰਡ ਰਾਮਰਾਏਪੁਰ ਵਿਖੇ ਬੀਤੀ ਰਾਤ ਮਾਮੂਲੀ ਤਕਰਾਰ ਕਾਰਨ 35 ਸਾਲਾ ਨੌਜਵਾਨ ਦਾ ਦਸਤੀ ਹਥਿਆਰਾਂ ਨਾਲ ਵਾਰ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਮ੍ਰਿਤਕ ਦੀ ਮਾਂ ਦੇ ਬਿਆਨਾਂ ’ਤੇ 5 ਦੋਸ਼ੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਬਿਮਲਾ ਦੇਵੀ ਪਤਨੀ ਸਵਰਗੀ ਸ਼ਿੰਗਾਰਾ ਰਾਮ ਵਾਸੀ ਪਿੰਡ ਰਾਮਰਾਏਪੁਰ ਨੇ ਦੱਸਿਆ ਕਿ ਉਹ ਘਰੇਲੂ ਕੰਮ ਕਰਦੀ ਹੈ। ਉਸ ਦੇ 2 ਲੜਕੇ ਅਤੇ ਇਕ ਲੜਕੀ ਹੈ। ਉਸ ਦਾ ਇਕ ਪੁੱਤਰ ਮੁਖਤਿਆਰ ਸਿੰਘ ਵਿਦੇਸ਼ (ਕੁਵੈਤ) ਗਿਆ ਹੋਇਆ ਹੈ ਅਤੇ ਛੋਟਾ ਪੁੱਤਰ ਵਿਜੈ ਕੁਮਾਰ ਉਰਫ਼ ਕਾਲੂ (35) ਆਪਣੇ ਪਿੰਡ ਵਿਚ ਮਿਹਨਤ ਮਜ਼ਦੂਰੀ ਕਰਦਾ ਹੈ।

ਉਸ ਨੇ ਦੱਸਿਆ ਕਿ ਮੰਗਲਵਾਰ ਸ਼ਾਮ ਨੂੰ ਉਸ ਦੇ ਲੜਕੇ ਵਿਜੇ ਨੇ ਦੱਸਿਆ ਕਿ ਉਸ ਦਾ ਮੋਟਰਸਾਈਕਲ ’ਤੇ ਸਤਨਾਮ ਸਿੰਘ ਉਰਫ਼ ਸ਼ਾਮਾ ਪੁੱਤਰ ਅੰਗਰੇਜ਼ ਚੰਦ ਵਾਸੀ ਮਜਾਰਾ ਖੁਰਦ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ। ਜਿਸ ਨੇ ਉਸ ਨੂੰ ਧਮਕੀ ਦਿੱਤੀ ਹੈ ਕਿ ਅੱਜ ਉਸ ਦਾ ਕੰਮ ਤਮਾਮ ਕਰਨਾ ਹੈ। ਉਸ ਨੇ ਦੱਸਿਆ ਕਿ ਉਸ ਨੇ ਆਪਣੇ ਪੁੱਤਰ ਦੀਆਂ ਗੱਲਾਂ ਨੂੰ ਬਹੁਤੀ ਗੰਭੀਰਤਾ ਨਾਲ ਨਹੀਂ ਲਿਆ।

ਇਹ ਵੀ ਪੜ੍ਹੋ- ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ, ਕੰਮ 'ਤੇ ਜਾ ਰਹੇ ਨੌਜਵਾਨ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ

ਜਦੋਂ ਉਹ ਰਾਤ 8.30 ਵਜੇ ਤੱਕ ਘਰ ਨਹੀਂ ਆਇਆ ਤਾਂ ਉਹ ਪੰਮੇ ਦੀ ਮੋਟਰ ’ਤੇ ਆਪਣੇ ਲੜਕੇ ਨੂੰ ਵੇਖਣ ਲਈ ਗਈ ਤਾਂ ਉੱਥੇ ਕਾਫ਼ੀ ਰੌਲਾ ਪਿਆ। ਮੌਕੇ ’ਤੇ ਉਸ ਨੇ ਦੱਸਿਆ ਕਿ ਸਤਨਾਮ ਸਿੰਘ ਉਰਫ਼ ਸ਼ਾਮਾ, ਉਸ ਦੇ ਪਿਤਾ ਅੰਗਰੇਜ਼ ਸਿੰਘ ਸਮੇਤ 5 ਵਿਅਕਤੀਆਂ ਦੇ ਹੱਥਾਂ ਵਿਚ ਹਥਿਆਰ ਸਨ। ਉਸ ਨੂੰ ਪਤਾ ਲੱਗਾ ਕਿ ਉਕਤ ਵਿਅਕਤੀਆਂ ਨੇ ਉਸ ਦੇ ਲੜਕੇ ਨੂੰ ਹਥਿਆਰਾਂ ਨਾਲ ਕੁੱਟਿਆ ਹੈ। ਉਸ ਨੇ ਦੱਸਿਆ ਕਿ ਉਨ੍ਹਾਂ ਨੂੰ ਵੇਖ ਕੇ ਹਮਲਾਵਰ ਹਥਿਆਰਾਂ ਸਮੇਤ ਉਥੋਂ ਭੱਜ ਗਏ। ਉਸ ਨੇ ਦੱਸਿਆ ਕਿ ਉਹ ਸਵਾਰੀ ਦਾ ਪ੍ਰਬੰਧ ਕਰ ਕੇ ਆਪਣੇ ਲੜਕੇ ਨੂੰ ਇਲਾਜ ਲਈ ਨਵਾਂਸ਼ਹਿਰ ਦੇ ਸਰਕਾਰੀ ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਉਸ ਦੇ ਪੁੱਤਰ ਵਿਜੇ ਨੂੰ ਮ੍ਰਿਤਕ ਐਲਾਨ ਦਿੱਤਾ।

ਥਾਣਾ ਸਦਰ ਦੇ ਐੱਸ. ਐੱਚ. ਓ. ਇੰਸਪੈਕਟਰ ਰਾਜਵਿੰਦਰ ਕੌਰ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਸਤਨਾਮ ਸਿੰਘ, ਉਸ ਦੇ ਪਿਤਾ ਅੰਗਰੇਜ਼ ਚੰਦ, ਗੁਲਸ਼ਨ ਕੁਮਾਰ ਪੁੱਤਰ ਰਾਜ ਕੁਮਾਰ, ਸੁਨੀਲ ਕੁਮਾਰ ਪੁੱਤਰ ਭਜਨ ਲਾਲ ਅਤੇ ਅਵਨੀਤ ਕੁਮਾਰ ਪੁੱਤਰ ਬਲਵੀਰ ਚੰਦ (ਸਾਰੇ ਨਿਵਾਸੀ ਪਿੰਡ ਮਜਾਰਾ ਖੁਰਦ) ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇੰਸਪੈਕਟਰ ਰਾਜਵਿੰਦਰ ਕੌਰ ਨੇ ਦੱਸਿਆ ਕਿ ਪੁਲਸ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾ ਘਰ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਨਸ਼ਿਆਂ 'ਤੇ ਰੋਕ ਲਾਉਣ ਲਈ DGP ਗੌਰਵ ਯਾਦਵ ਦੀ ਸਖ਼ਤੀ, ਸੂਬੇ ਦੇ ਪਿੰਡਾਂ ਲਈ ਕਮੇਟੀਆਂ ਦਾ ਕੀਤਾ ਗਠਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News