ਖਰੜ 'ਚ ਖ਼ੌਫ਼ਨਾਕ ਵਾਰਦਾਤ, ਘਰ 'ਚ ਇਕੱਲੀ ਕੁੜੀ ਦਾ ਗਲਾ ਵੱਢ ਕੇ ਕਤਲ

Saturday, Apr 06, 2024 - 02:24 PM (IST)

ਖਰੜ 'ਚ ਖ਼ੌਫ਼ਨਾਕ ਵਾਰਦਾਤ, ਘਰ 'ਚ ਇਕੱਲੀ ਕੁੜੀ ਦਾ ਗਲਾ ਵੱਢ ਕੇ ਕਤਲ

ਖਰੜ (ਰਣਬੀਰ) : ਇੱਥੇ ਸੈਕਟਰ-125 ਸੰਨੀ ਇਨਕਲੇਵ ਦੇ ਏਕਤਾ ਵਿਹਾਰ ਕਾਲੋਨੀ 'ਚ ਉਸ ਵੇਲੇ ਹਾਹਾਕਾਰ ਮਚ ਗਈ, ਜਦੋਂ ਇਕ ਜਵਾਨ ਕੁੜੀ ਦਾ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕੁੜੀ ਦੀ ਲਾਸ਼ ਉਸ ਦੇ ਘਰ ਦੇ ਕਮਰੇ 'ਚੋਂ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਲਗਾਤਾਰ 3 ਦਿਨ ਰਹਿਣਗੀਆਂ ਛੁੱਟੀਆਂ, ਘੁੰਮਣ ਦਾ Plan ਬਣਾਉਣ ਵਾਲਿਆਂ ਦੇ ਮਤਲਬ ਦੀ ਹੈ ਖ਼ਬਰ

ਜਾਣਕਾਰੀ ਮੁਤਾਬਕ ਮ੍ਰਿਤਕਾ ਦੀ ਸ਼ਨਾਖਤ ਏਕਤਾ (27) ਪੁੱਤਰੀ ਸਵ. ਸੁਰਿੰਦਰ ਕੁਮਾਰ ਵਜੋਂ ਹੋਈ ਹੈ। ਪੁਲਸ ਮਹਿਕਮੇ ਦੇ ਸੀਨੀਅਰ ਅਧਿਕਾਰੀਆਂ ਵਲੋਂ ਮੌਕੇ 'ਤੇ ਪੁੱਜ ਕੇ ਇਸ ਵਾਰਦਾਤ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਜਾਰੀ ਹੋਏ ਸਖ਼ਤ ਹੁਕਮ, ਨਾ ਮੰਨਣ ਵਾਲਿਆਂ ਦੀ ਖ਼ੈਰ ਨਹੀਂ

ਇਸ ਦੇ ਨਾਲ ਹੀ ਫਾਰੈਂਸਿਕ ਮਾਹਿਰਾਂ ਦੀ ਮਦਦ ਨਾਲ ਇਸ ਕਤਲ ਦੇ ਪਿੱਛੇ ਕਾਰਨਾਂ ਦਾ ਪਤਾ ਲਗਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਵੇਲੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਕੁੜੀ ਘਰ ਵਿੱਚ ਇਕੱਲੀ ਮੌਜੂਦ ਦੱਸੀ ਜਾ ਰਹੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

 


author

Babita

Content Editor

Related News