ਚਰਿੱਤਰ ’ਤੇ ਸ਼ੱਕ ਕਾਰਨ ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ

Friday, Mar 29, 2024 - 06:38 PM (IST)

ਚਰਿੱਤਰ ’ਤੇ ਸ਼ੱਕ ਕਾਰਨ ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ

ਲੁਧਿਆਣਾ (ਅਨਿਲ)- ਥਾਣਾ ਜੋਧੇਵਾਲ ਦੇ ਅਧੀਨ ਆਉਂਦੀ ਏਕਜੋਤ ਨਗਰ ਕਾਲੋਨੀ ’ਚ ਅੱਜ ਇਕ ਪਤੀ ਵੱਲੋਂ ਆਪਣੀ ਪਤਨੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਏ ਏ. ਸੀ. ਪੀ. ਨਾਰਥ ਜੈਅੰਤ ਪੁਰੀ ਅਤੇ ਥਾਣਾ ਮੁਖੀ ਗੁਰਦਿਆਲ ਸਿੰਘ ਨੇ ਦੱਸਿਆ ਕਿ ਬੀਤੇ ਸਵੇਰੇ ਉਨ੍ਹਾਂ ਨੂੰ ਕਰੀਬ 8 ਵਜੇ ਸੂਚਨਾ ਮਿਲੀ ਕਿ ਇਕਜੋਤ ਨਗਰ ’ਚ ਔਰਤ ਦਾ ਕਤਲ ਹੋਇਆ ਹੈ, ਜਿਸ ਤੋਂ ਬਾਅਦ ਪੁਲਸ ਤੁਰੰਤ ਮੌਕੇ ’ਤੇ ਪੁੱਜੀ ਅਤੇ ਮ੍ਰਿਤਕ ਔਰਤ ਦੀ ਲਾਸ਼ ਕਬਜ਼ੇ ’ਚ ਲੈ ਕੇ ਕੇਸ ਦੀ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ :  MP ਗੁਰਜੀਤ ਔਜਲਾ ਨੇ ਭਾਜਪਾ 'ਚ ਸ਼ਾਮਲ ਹੋਣ ਦੀਆਂ ਅਫਵਾਹਾਂ ਦਾ ਕੀਤਾ ਖੰਡਨ

ਮ੍ਰਿਤਕ ਔਰਤ ਦੀ ਪਛਾਣ 25 ਸਾਲਾ ਆਸ਼ਮਾ ਵਜੋਂ ਕੀਤੀ ਗਈ ਹੈ, ਜਦੋਂਕਿ ਉਸ ਦਾ ਕਤਲ ਕਰਨ ਵਾਲਾ ਮੁਲਜ਼ਮ ਮੁੰਨਾ (23) ਨੂਤਰ ਜਮਰੂਦੀਨ ਨਿਵਾਸੀ ਸੀਤਾਮੜੀ, (ਬਿਹਾਰ) ਹਾਲ ਨਿਵਾਸੀ ਏਕਜੋਤ ਨਗਰ, ਲੁਧਿਆਣਾ ਵਜੋਂ ਹੋਈ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਆਸ਼ਮਾ ਅਤੇ ਮੁੰਨਾ ਦੀ ਲਵ ਮੈਰਿਜ 5 ਸਾਲ ਪਹਿਲਾਂ ਹੋਈ ਸੀ। ਉਨ੍ਹਾਂ ਦੇ ਢਾਈ ਸਾਲ ਦਾ ਇਕ ਮੁੰਡਾ ਅਤੇ 9 ਮਹੀਨੇ ਦੀ ਇਕ ਕੁੜੀ ਹੈ।

ਇਹ ਵੀ ਪੜ੍ਹੋ : ਹੋਲੀ ਮੌਕੇ ਗੁਰਦਾਸਪੁਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਕਿਰਚਾਂ ਮਾਰ ਕੀਤਾ ਕਤਲ

ਮੁਲਜ਼ਮ ਮੁੰਨਾ ਆਪਣੀ ਪਤਨੀ ਆਸ਼ਮਾ ’ਤੇ ਸ਼ੱਕ ਕਰਦਾ ਸੀ ਕਿ ਉਸ ਦੇ ਨਾਜਾਇਜ਼ ਸਬੰਧ ਬਾਹਰ ਕਿਸੇ ਦੇ ਨਾਲ ਹਨ, ਜਿਸ ਕਾਰਨ ਪਤਨੀ ਦੇ ਨਾਲ ਲੜਾਈ-ਝਗੜਾ ਰਹਿੰਦਾ ਸੀ। ਬੀਤੀ ਸਵੇਰੇ ਮੁੰਨਾ ਤੇ ਆਸ਼ਮਾ ’ਚ ਲੜਾਈ ਹੋ ਗਈ ਅਤੇ ਇਸੇ ਦੌਰਾਨ ਘਰ ’ਚ ਸਬਜ਼ੀ ਕੱਟਣ ਵਾਲੇ ਚਾਕੂ ਨਾਲ ਮੁੰਨਾ ਨੇ ਆਸ਼ਮਾ ’ਤੇ ਹਮਲਾ ਕਰ ਦਿੱਤਾ ਅਤੇ ਚਾਕੂ ਸਿੱਧਾ ਪੇਟ ’ਚ ਲੱਗਾ, ਜਿਸ ਦੌਰਾਨ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, 15-20 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ

ਥਾਣਾ ਮੁਖੀ ਨੇ ਦੱਸਿਆ ਕਿ ਕਤਲ ਤੋਂ ਬਾਅਦ ਮੁਲਜ਼ਮ ਮੁੰਨਾ ਉਥੋਂ ਫਰਾਰ ਹੋ ਗਿਆ, ਜਿਸ ਤੋਂ ਬਾਅਦ ਮ੍ਰਿਤਕ ਆਸ਼ਮਾ ਦਾ ਭਰਾ ਮੁਹੰਮਦ ਸ਼ੋਇਬ ਅਖ਼ਤਰ ਘਰ ਆਇਆ, ਜਿਸ ਨੇ ਦੇਖਿਆ ਕਿ ਉਸ ਦੀ ਭੈਣ ਆਸ਼ਮਾ ਜ਼ਮੀਨ ’ਤੇ ਮ੍ਰਿਤਕ ਹਾਲਤ ਪਈ ਸੀ। ਉਸ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਪੁਲਸ ਨੇ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਭੇਜ ਦਿੱਤਾ ਅਤੇ ਮੁਹੰਮਦ ਸ਼ੋਇਬ ਅਖ਼ਤਰ ਦੇ ਬਿਆਨਾਂ ’ਤੇ ਮੁਲਜ਼ਮ ਮੁੰਨਾ ਖਿਲਾਫ ਕਤਲ ਦਾ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News