ਸਮਾਣਾ ’ਚ ਗੁੰਡਾਗਰਦੀ ਦਾ ਨੰਗਾ ਨਾਚ, ਬੱਸ ਸਟੈਂਡ ’ਤੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਨੌਜਵਾਨ

Friday, Aug 25, 2023 - 06:21 PM (IST)

ਸਮਾਣਾ ’ਚ ਗੁੰਡਾਗਰਦੀ ਦਾ ਨੰਗਾ ਨਾਚ, ਬੱਸ ਸਟੈਂਡ ’ਤੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਨੌਜਵਾਨ

ਸਮਾਣਾ (ਦਰਦ) : ਵੀਰਵਾਰ ਸ਼ਾਮ ਨੂੰ ਪਿੰਡ ਫ਼ਤਿਹਪੁਰ ਬੱਸ ਸਟੈਂਡ ’ਤੇ ਕਰੀਬ ਅੱਧੀ ਦਰਜਨ ਅਣਪਛਾਤੇ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਵਾਰਦਾਤ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ। ਸਿਟੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਫਿਰ ਵੱਡੀ ਵਾਰਦਾਤ ਨਾਲ ਕੰਬਿਆ ਮੋਗਾ, ਘਰ ਅੰਦਰ ਦਾਖ਼ਲ ਹੋ ਕੇ ਪੁਲਸ ਮੁਲਾਜ਼ਮ ਨੂੰ ਮਾਰੀਆਂ ਗੋਲ਼ੀਆਂ

ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਰਾਜਵਿੰਦਰ ਕੌਰ ਅਤੇ ਗੁਰਚਰਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਲਖਵਿੰਦਰ ਸਿੰਘ (28) ਪੁੱਤਰ ਕਿਰਪਾਲ ਸਿੰਘ ਵਾਸੀ ਪਿੰਡ ਫ਼ਤਿਹਪੁਰ ਜੋ ਫੈਕਟਰੀ ’ਚੋਂ ਕੰਮ ਕਰਕੇ ਸ਼ਾਮ ਸਮੇਂ ਆਪਣੇ ਸਾਥੀ ਨਾਲ ਮੋਟਰਸਾਈਕਲ ’ਤੇ ਪਿੰਡ ਆ ਰਹੇ ਸਨ ਤਾਂ ਫਤਿਹਪੁਰ ਬੱਸ ਸਟੈਂਡ ’ਤੇ ਪਹਿਲਾਂ ਤੋਂ ਹੀ ਪੂਰੀ ਤਿਆਰੀ ਨਾਲ ਖੜ੍ਹੇ ਅੱਧੀ ਦਰਜਨ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਕੇ ਰੋਕ ਲਿਆ। ਇਸ ਤੋਂ ਬਾਅਦ ਉਸ ਦਾ ਸਾਥੀ ਤਾਂ ਫਰਾਰ ਹੋ ਗਿਆ ਪਰ ਚਾਲਕ ਨੂੰ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਉਨ੍ਹਾਂ ਅੱਗੇ ਦੱਸਿਆ ਕਿ ਫਰਾਰ ਮੁਲਾਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ ਜਦ ਕਿ ਮ੍ਰਿਤਕ ਦੇ ਨਾਲਦੇ ਸਾਥੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪਤੀ ਦੀ ਸ਼ਰਮਨਾਕ ਕਰਤੂਤ, ਇੰਸਟਾਗ੍ਰਾਮ ’ਤੇ ਪਤਨੀ ਦੀ ਨਗਨ ਵੀਡੀਓ ਕਰ ਦਿੱਤੀ ਅਪਲੋਡ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News