ਖਰੜ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਬੰਦ ਕਮਰੇ 'ਚੋਂ ਮਿਲੀ ਲਾਸ਼

05/12/2024 1:09:29 PM

ਖਰੜ (ਰਣਬੀਰ) : ਖਰੜ 'ਚ ਉਸ ਵੇਲੇ ਵੱਡੀ ਵਾਰਦਾਤ ਸਾਹਮਣੇ ਆਈ, ਜਦੋਂ ਕਤਲ ਕੀਤੇ ਨੌਜਵਾਨ ਦੀ ਬੰਦ ਕਮਰੇ 'ਚੋਂ ਲਾਸ਼ ਬਰਾਮਦ ਕੀਤੀ ਗਈ। ਜਾਣਕਾਰੀ ਮੁਤਾਬਕ ਪੁਲਸ ਨੂੰ ਦਰਪਣ ਸਿਟੀ-1 ਦੀ ਇਕ ਕੋਠੀ 'ਚੋਂ 24 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਦੇ ਸਿਰ 'ਚੋਂ ਖ਼ੂਨ ਨਿਕਲ ਰਿਹਾ ਸੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਲੋਕ ਸਭਾ ਚੋਣਾਂ ਦਰਮਿਆਨ ਨਜ਼ਰ ਨਹੀਂ ਆਉਣਗੇ ਪੰਜਾਬ ਦੇ 5 ਮੌਜੂਦਾ ਸੰਸਦ ਮੈਂਬਰ

ਮ੍ਰਿਤਕ ਦੀ ਪਛਾਣ ਤੁਸ਼ਾਰ (24) ਪੁੱਤਰ ਸੁਭਾਸ਼ ਵਾਸੀ ਜੀਂਦ, ਹਰਿਆਣਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਬੀਤੀ ਰਾਤ ਨੂੰ ਵਾਪਰੀ ਹੈ ਅਤੇ ਨੌਜਵਾਨ ਦੀ ਲਾਸ਼ ਕੋਲੋਂ ਸ਼ਰਾਬ ਦੀ ਬੋਤਲ ਵੀ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਵੱਜ ਰਹੇ 'ਲੂ' ਦੇ ਥਪੇੜੇ, ਘਰੋਂ ਨਿਕਲਣਾ ਹੋਇਆ ਮੁਸ਼ਕਲ, ਲਗਾਤਾਰ ਵੱਧ ਰਹੀ ਗਰਮੀ
ਇਸ ਵਾਰਦਾਤ ਦਾ ਪਤਾ ਲੱਗਦੇ ਹੀ ਡੀ. ਐੱਸ. ਪੀ. ਮੌਕੇ 'ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਸ ਵਲੋਂ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਕਾਤਲਾਂ ਸਣੇ ਇਸ ਪਿੱਛੇ ਦੀ ਅਸਲ ਵਜ੍ਹਾ ਦਾ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News