ਕਿਸੇ ਦੀ ਲੜਾਈ ’ਚ ਸਮਝੌਤਾ ਕਰਵਾਉਣ ਗਏ ਮੁੰਡੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਦਿੱਤੀ ਦਿਲ ਕੰਬਾਊ ਮੌਤ
Saturday, Oct 08, 2022 - 06:33 PM (IST)

ਪਟਿਆਲਾ/ਸਨੌਰ (ਬਲਜਿੰਦਰ) : ਸਨੌਰ ਦੇ ਮੁਹੱਲਾ ਖਾਲਸਾ ਕਲੋਨੀ ਦੀ ਇਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿਥੋਂ ਦੇ ਰਹਿਣ ਵਾਲੇ 27 ਸਾਲਾ ਨੌਜਵਾਨ ਦਾ ਕੁੱਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਸੰਦੀਪ ਉਰਫ ਸੰਨੀ ਵਾਸੀ ਖਾਲਸਾ ਕਲੋਨੀ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਸੰਦੀਪ ਨੂੰ ਲੜਾਈ ਝਗੜੇ ਵਿਚ ਸਮਝੌਤਾ ਕਰਾਉਣ ਲਈ ਬੁਲਾਇਆ ਗਿਆ ਸੀ।
ਇਹ ਵੀ ਪੜ੍ਹੋ : ਬਟਾਲਾ ’ਚ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਫਾਇਰਿੰਗ, ਪੂਰੇ ਪਿੰਡ ਨੂੰ ਪਾਇਆ ਘੇਰਾ
ਦਰਅਸਲ ਕੁੱਝ ਮੁੰਡਿਆਂ ਦਾ ਆਪਸੀ ਕਿਸੇ ਗੱਲ ਨੂੰ ਲੈ ਕੇ ਘਰ ਤੋਂ ਥੋੜ੍ਹੀ ਦੂਰ ਜਾ ਝਗੜਾ ਹੋਇਆ ਸੀ ਜਿਸ ਵਿਚ ਸੰਨੀ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਕਰਾਉਣ ਲਈ ਗਿਆ ਸੀ ਪਰ ਉੱਥੇ ਜਾਣ ਤੋਂ ਬਾਅਦ ਕੁਝ ਨੌਜਵਾਨਾਂ ਨੇ ਉਸ ਉੱਪਰ ਹਮਲਾ ਕਰ ਦਿੱਤਾ ਜਿਸ ਤੋਂ ਬਾਅਦ ਸੰਨੀ ਦੀ ਮੌਤ ਹੋ ਗਈ। ਫਿਲਹਾਲ ਪੁਲਸ ਵਲੋਂ ਕਾਤਲਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤੀ ਹੈ। ਨੌਜਵਾਨ ਪੁੱਤਰ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ : ਤਰਨਤਾਰਨ ’ਚ ਰੌਂਗਟੇ ਖੜ੍ਹੇ ਕਰਨ ਵਾਲੀ ਵਾਰਦਾਤ, ਵਿਆਹ ਤੋਂ ਚਾਰ ਦਿਨ ਪਹਿਲਾਂ ਭਰਾ ਨੇ ਕੀਤਾ ਭੈਣ ਦਾ ਕਤਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।