ਬੀ.ਐੱਸ.ਐੱਫ ਨੂੰ ਮਿਲੀ ਵੱਡੀ ਸਫ਼ਲਤਾ, ਭਾਰਤ-ਪਾਕਿ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ

08/30/2020 6:25:35 PM

ਫਾਜ਼ਿਲਕਾ (ਨਾਗਪਾਲ, ਲੀਲਾਧਰ): ਬੀ. ਐੱਸ. ਐੱਫ. ਦੀ 181 ਬਟਾਲੀਅਨ ਦੇ ਅਧਿਕਾਰੀਆਂ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਫਾਜ਼ਿਲਕਾ ਸੈਕਟਰ 'ਚ 14.790 ਗ੍ਰਾਮ ਹੈਰੋਇਨ ਫੜ੍ਹੀ ਹੈ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 74 ਕਰੋੜ ਰੁਪਏ ਹੈ। ਇਹ ਹੈਰੋਇਨ ਫਾਜ਼ਿਲਕਾ ਸੈਕਟਰ 'ਚ ਭਾਰਤ-ਪਾਕਿ ਸਰਹੱਦ ਦੀ ਖਾਨਪੁਰ ਚੈੱਕ ਪੋਸਟ ਨੇੜੇ ਅੱਜ ਸਵੇਰੇ ਫੜ੍ਹੀ ਗਈ।

ਇਹ ਵੀ ਪੜ੍ਹੋ : ਵੱਡੀ ਵਾਰਦਾਤ: ਭਰਾ ਦੀ ਥਾਂ ਡਿਊਟੀ 'ਤੇ ਆਏ ਗੋਦਾਮ ਦੇ ਚੌਕੀਦਾਰ ਦਾ ਕਤਲ

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਬੀ.ਐੱਸ.ਐੱਫ.ਦੇ ਜਵਾਨਾਂ ਨੇ ਅੱਜ ਸਵੇਰੇ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਇਕ ਕਿਸਾਨ ਦੇ ਖੇਤਾਂ 'ਚ ਕੰਡੇਦਾਰ ਤਾਰ ਦੇ ਨੇੜੇ ਦੱਬੇ ਹੋਏ 14 ਪੈਕੇਟ ਬਰਾਮਦ ਕੀਤੇ। ਇਹ ਹੈਰੋਇਨ ਪੀਲੀ ਐਡਸਿਵ ਟੇਪ ਨਾਲ ਲਪੇਟੀ ਹੋਈ ਸੀ। ਬੀ.ਐੱਸ.ਐੱਫ. ਦੇ ਚੌਕੰਨੇ ਰੱਖਿਅਕਾਂ ਨੇ ਪਾਕਿਸਤਾਨੀ ਸਮੱਗਲਰਾਂ ਵਲੋਂ ਭੇਜੀ ਗਈ ਹੈਰੋਇਨ ਫੜ੍ਹ ਕੇ ਸਮੱਗਲਰਾਂ ਦੀਆਂ ਮਾੜੀਆਂ ਕੋਸ਼ਿਸ਼ਾਂ ਨੂੰ ਤਗੜਾ ਝਟਕਾ ਦਿੱਤਾ ਹੈ।


Shyna

Content Editor

Related News