BSF ਦੇ ਅਧਿਕਾਰ ਖੇਤਰ ਨੂੰ ਵਧਾਉਣ ਦਾ ਫ਼ੈਸਲਾ ਰਾਜਾਂ ਦੇ ਅਧਿਕਾਰਾਂ ਦਾ ਹਨਨ : ਸੰਤ ਗਿ.ਹਰਨਾਮ ਸਿੰਘ ਖ਼ਾਲਸਾ

Saturday, Oct 16, 2021 - 12:33 PM (IST)

BSF ਦੇ ਅਧਿਕਾਰ ਖੇਤਰ ਨੂੰ ਵਧਾਉਣ ਦਾ ਫ਼ੈਸਲਾ ਰਾਜਾਂ ਦੇ ਅਧਿਕਾਰਾਂ ਦਾ ਹਨਨ : ਸੰਤ ਗਿ.ਹਰਨਾਮ ਸਿੰਘ ਖ਼ਾਲਸਾ

ਬਟਾਲਾ ( ਕਲਸੀ ) - ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੇਂਦਰ ਸਰਕਾਰ ਵੱਲੋਂ ਸਰਹੱਦਾਂ 'ਤੇ ਤਾਇਨਾਤ ਬੀ.ਐੱਸ.ਐਫ. (ਸਰਹੱਦੀ ਸੁਰੱਖਿਆ ਦਲ) ਦੇ ਅਧਿਕਾਰ ਖੇਤਰ ਨੂੰ ਵਧਾਉਣ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਜਤਾਇਆ ਹੈ। ਉਨ੍ਹਾਂ ਨੇ ਇਸ ਨੂੰ ਰਾਜਾਂ ਦੇ ਅਧਿਕਾਰਾਂ ਦਾ ਹਨਨ ਦੱਸਦਿਆਂ ਇਸ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਅਤੇ ਸਮੂਹ ਰਾਜਨੀਤਿਕ ਪਾਰਟੀਆਂ ਤੇ ਜਥੇਬੰਦੀਆਂ ਨੂੰ ਕੇਂਦਰੀ ਕਦਮ ਖ਼ਿਲਾਫ਼ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਹੈ।

ਪੜ੍ਹੋ ਇਹ ਵੀ ਖ਼ਬਰ - ਸਿੰਘੂ ਬਾਰਡਰ ’ਤੇ ਕਤਲ ਕੀਤੇ ਨੌਜਵਾਨ ਦੀ ਹੋਈ ਪਛਾਣ, 3 ਮਾਸੂਮ ਧੀਆਂ ਦਾ ਸੀ ਪਿਤਾ (ਵੀਡੀਓ)

ਉਨ੍ਹਾਂ ਕਿਹਾ ਕਿ ਕੇਂਦਰ ਦਾ ਇਹ ਫ਼ੈਸਲਾ ਭਾਰਤੀ ਸੰਵਿਧਾਨ ਅਤੇ ਸੰਘੀ ਢਾਂਚੇ ਦੀ ਰੂਹ ਨਾਲ ਖਿਲਵਾੜ ਹੈ। ਸੰਵਿਧਾਨ ਰਾਜਾਂ ਨੂੰ ਪੁਲਸ ਦੁਆਰਾ ਆਪਣੇ ਖੇਤਰਾਂ ਵਿਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਦਾ ਅਧਿਕਾਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਜਾਂ ਪ੍ਰਣਾਲੀ ਵਿਚ ਕਿਸੇ ਕਿਸਮ ਦੀ ਕੋਈ ਕਮਜ਼ੋਰੀ ਅਤੇ ਨਾਕਸ ਹੈ ਤਾਂ ਉਸ ਨੂੰ ਦੂਰ ਕੀਤਾ ਜਾ ਸਕਦਾ ਹੈ। ਸਰਹੱਦੀ ਸੁਰੱਖਿਆ ਬਲਾਂ (ਬੀ.ਐੱਸ.ਐਫ. )ਦੀ ਜ਼ਿੰਮੇਵਾਰੀ ਅੰਤਰਰਾਸ਼ਟਰੀ ਸਰਹੱਦਾਂ ਦੀ ਰਾਖੀ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਾਈਨ ਨੂੰ ਕੱਟਣ ਦੀ ਹੋਵੇ ਨਾ ਕਿ ਦੋਸ਼ੀਆਂ ਦੀ ਭਾਲ ਕਰਦਿਆਂ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਖੜ੍ਹਾ ਕਰ ਦੀ ਹੈ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਕਾਰ ਲੁੱਟਣ ਆਏ ਲੁਟੇਰਿਆਂ ਨੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ (ਵੀਡੀਓ)

ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਅਤੇ ਪੰਜਾਬ ਦੀ ਸਥਿਤੀ ਬੜੀ ਨਾਜ਼ੁਕ ਹੈ। ਕੇਂਦਰ ਨੂੰ ਇਨ੍ਹਾਂ ਸਰਹੱਦਾਂ ’ਤੇ ਕਿਸੇ ਤਰਾਂ ਦਾ ਪ੍ਰਯੋਗ ਕਰਨ ਤੋਂ ਗੁਰੇਜ਼ ਕਰਨ ਦੀ ਲੋੜ ਹੈ। ਪੰਜਾਬ ਇਕ ਛੋਟਾ ਰਾਜ ਹੈ। ਬੀ.ਐੱਸ.ਐੱਫ. ਨੂੰ 50 ਕਿੱਲੋਮੀਟਰ ਅੰਦਰ ਤਕ ਅਧਿਕਾਰ ਦਿੱਤਾ ਜਾਂਦਾ ਹੈ ਤਾਂ ਇਸ ਪ੍ਰਤੀ ਪ੍ਰਦੇਸ਼ ਪੁਲਸ ਨਾਲ ਪੈਦਾ ਹੋਣ ਵਾਲੀ ਸਥਿਤੀ ਨਾਲ ਰਾਜ ਸਰਕਾਰ ਲਈ ਕਈ ਮੁਸ਼ਕਲਾਂ ਖੜੀਆਂ ਹੋਣਗੀਆਂ ਅਤੇ ਰਾਜ ਸਰਕਾਰ ਕਮਜ਼ੋਰ ਪਵੇਗੀ। ਉਨ੍ਹਾਂ ਕੇਂਦਰ ਨੂੰ ਰਾਜਾਂ ਦੇ ਅਧਿਕਾਰਾਂ ਵਿਚ ਦਖ਼ਲਅੰਦਾਜ਼ੀ ਨਾ ਕਰਨ ਅਤੇ ਰਾਜ ਸਰਕਾਰ ਦੀ ਸਲਾਹ ਲਏ ਬਿਨਾਂ ਕੋਈ ਵੀ ਇੱਕਤਰਫ਼ਾ ਫ਼ੈਸਲਾ ਨਾ ਲੈਣ ਦੀ ਸਲਾਹ ਦਿੱਤੀ। ਉਨ੍ਹਾਂ ਪੰਜਾਬ ਦੇ ਹਿਤਾਂ ਨੂੰ ਵੱਡੀ ਢਾਹ ਲੱਗਣ ਤੋਂ ਬਚਾਉਣ ਲਈ ਸਾਰੀਆਂ ਰਾਜਸੀ ਪਾਰਟੀਆਂ ਨੂੰ ਕੇਂਦਰ ਸਰਕਾਰ ਦੇ ਇਸ ਗ਼ਲਤ ਫ਼ੈਸਲੇ ਦਾ ਸਖ਼ਤ ਵਿਰੋਧ ਕਰਨ ਲਈ ਕਿਹਾ ਹੈ।

ਪੜ੍ਹੋ ਇਹ ਵੀ ਖ਼ਬਰ - ਪਤਨੀ ਦੇ ਕਾਰਨਾਮਿਆਂ ਤੋਂ ਦੁਖੀ 'ਆਪ' ਆਗੂ ਦੀ ਮੰਤਰੀ ਰੰਧਾਵਾ ਨੂੰ ਚਿਤਾਵਨੀ, ਕਾਰਵਾਈ ਨਾ ਹੋਈ ਤਾਂ ਕਰਾਂਗਾ ਆਤਮਦਾਹ


author

rajwinder kaur

Content Editor

Related News