ਬੀ. ਐੱਸ. ਐੱਫ. ਦੇ ਜਵਾਨਾਂ ਵਲੋਂ ਪਾਕਿਸਤਾਨੀ ਘੁਸਪੈਠੀਆ ਢੇਰ

Sunday, Apr 26, 2020 - 07:04 PM (IST)

ਬੀ. ਐੱਸ. ਐੱਫ. ਦੇ ਜਵਾਨਾਂ ਵਲੋਂ ਪਾਕਿਸਤਾਨੀ ਘੁਸਪੈਠੀਆ ਢੇਰ

ਭਿੰਡੀ ਸੈਦਾ (ਗੁਰਜੰਟ) : ਅੰਮ੍ਰਿਤਸਰ ਦਿਹਾਤੀ ਦੀ ਹਿੰਦ-ਪਾਕਿ ਸਰਹੱਦ ਨਾਲ ਲੱਗਦੇ ਪੁਲ ਮੋਰਾਂ ਵਿਖੇ ਐਤਵਾਰ ਸਵੇਰੇ ਬੀ. ਐੱਸ. ਐੱਫ. ਦੇ ਜਵਾਨਾਂ ਵਲੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰਨ ਦਾ ਮਾਮਲਾ ਸਾਹਮਣੇ ਆਇਆ। ਮਿਲੀ ਜਾਣਕਾਰੀ ਮੁਤਾਬਿਕ ਐਤਵਾਰ ਸਵੇਰੇ ਲਗਭਗ 5.30 ਵਜੇ ਦੇ ਕਰੀਬ ਸਰਹੱਦ ਨਾਲ ਲੱਗਦੇ ਪੁਲ ਮੋਰਾਂ ਨੇੜੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਬੀ. ਐੱਸ. ਐੱਫ. ਦੇ ਜਵਾਨਾਂ ਵਲੋਂ ਗੋਲੀ ਮਾਰ ਕੇ ਢੇਰ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ : ਫਿਲੌਰ ''ਚ 2000 ਦੇ ਨੋਟਾਂ ''ਤੇ ਥੁੱਕ ਲਾ ਕੇ ਚੌਕ ''ਚ ਰੱਖਦਾ ਨੌਜਵਾਨ ਕਾਬੂ

ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਭਾਰਤ ਵਾਲੇ ਪਾਸੇ ਘੁਸਪੈਠ ਕਰਨ ਦੀ ਕੋਸ਼ਿਸ ਕਰ ਰਿਹਾ ਸੀ, ਜਿਸ ਨੇ ਨੀਲੇ ਰੰਗ ਦਾ ਕੁੜਤਾ ਅਤੇ ਚਿੱਟੀ ਸਲਵਾਰ ਪਾਈ ਹੋਈ ਸੀ। ਇਸ ਮਾਮਲੇ ਸੰਬੰਧੀ ਉਚ ਅਧਿਕਾਰੀਆਂ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਬਲਾਚੌਰ 'ਚ ਨੌਜਵਾਨ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਤਿੰਨ ਹੋਰ ਪਿੰਡ ਸੀਲ


author

Gurminder Singh

Content Editor

Related News