ਫਿਰੋਜ਼ਪੁਰ ''ਚ BSF ਦੀ ਵੱਡੀ ਕਾਰਵਾਈ! ਸਰਹੱਦ ਪਾਰੋਂ ਭੇਜੀ ਕਰੋੜਾਂ ਦੀ ਹੈਰੋਇਨ ਫੜੀ, ਇਕ ਤਸਕਰ ਗ੍ਰਿਫ਼ਤਾਰ
Monday, Aug 31, 2026 - 04:02 PM (IST)
ਫਿਰੋਜ਼ਪੁਰ (ਸੰਨੀ)- ਫਿਰੋਜ਼ਪੁਰ 'ਚ ਨਸ਼ਾ ਤਸਕਰੀ ਖ਼ਿਲਾਫ਼ ਪੁਲਸ ਦੀ ਮੁਹਿੰਮ ਲਗਾਤਾਰ ਜਾਰੀ ਹੈ। ਅੱਜ ਪੁਲਸ ਅਤੇ ਬੀ. ਐੱਸ. ਐੱਫ਼. ਵੱਲੋਂ ਸਾਂਝੇ ਤੌਰ 'ਤੇ ਚਲਾਏ ਗਏ ਸਰਚ ਆਪਰੇਸ਼ਨ ਦੌਰਾਨ 2 ਕਿਲੋ ਤੋਂ ਵਧ ਹੈਰੋਇਨ ਬਰਾਮਦ ਕੀਤੀ ਗਈ ਹੈ। ਅਧਿਕਾਰੀਆਂ ਮੁਤਾਬਕ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਸਰਹੱਦ ਪਾਰੋਂ ਹੈਰੋਇਨ ਦੀ ਇਕ ਖੇਪ ਭਾਰਤੀ ਇਲਾਕੇ 'ਚ ਪਹੁੰਚੀ ਹੈ। ਸੂਚਨਾ ਦੇ ਆਧਾਰ 'ਤੇ ਪੁਲਸ ਅਤੇ ਬੀ. ਐੱਸ. ਐੱਫ਼. ਵੱਲੋਂ ਜੁਆਇੰਟ ਆਪਰੇਸ਼ਨ ਚਲਾਇਆ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਅਕਾਲੀ ਦਲ-ਭਾਜਪਾ ਦਾ ਗਠਜੋੜ ਫਾਈਨਲ! ਜਲਦ ਹੋ ਸਕਦੈ ਐਲਾਨ, ਇਹ ਹੋਵੇਗਾ ਨਵਾਂ ਫਾਰਮੂਲਾ

ਸਰਚ ਆਪਰੇਸ਼ਨ ਦੌਰਾਨ ਇਲਾਕੇ 'ਚੋਂ 2 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ। ਇਸ ਮਾਮਲੇ 'ਚ ਪੁਲਸ ਵੱਲੋਂ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਜਦਕਿ ਇਕ ਵਿਅਕਤੀ ਨੂੰ ਕਾਬੂ ਕਰਨ ਦੀ ਜਾਣਕਾਰੀ ਹੈ। ਹੁਣ ਪੁਲਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਸਰਹੱਦ ਪਾਰੋਂ ਆਈ ਇਸ ਨਸ਼ੇ ਦੀ ਖੇਪ ਨੂੰ ਕਿਹੜੇ ਤਸਕਰਾਂ ਵੱਲੋਂ ਮੰਗਵਾਇਆ ਗਿਆ ਸੀ ਅਤੇ ਇਸ ਨੂੰ ਅੱਗੇ ਕਿਥੇ ਪਹੁੰਚਾਇਆ ਜਾਣਾ ਸੀ।ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਤਸਕਰੀ ਨਾਲ ਜੁੜੇ ਹੋਰ ਲੋਕਾਂ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਮੋਬਾਇਲ ਨੇ ਖੋਲ੍ਹੇ ਰਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
