BSF ਹੱਥ ਲੱਗੀ ਵੱਡੀ ਸਫ਼ਲਤਾ, ਅੰਮ੍ਰਿਤਸਰ ’ਚ ਭਾਰਤ-ਪਾਕਿ ਬਾਰਡਰ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ

Thursday, Mar 24, 2022 - 10:42 PM (IST)

BSF ਹੱਥ ਲੱਗੀ ਵੱਡੀ ਸਫ਼ਲਤਾ, ਅੰਮ੍ਰਿਤਸਰ ’ਚ ਭਾਰਤ-ਪਾਕਿ ਬਾਰਡਰ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ

ਅੰਮ੍ਰਿਤਸਰ (ਨੀਰਜ) : ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਨਾਲ ਲੱਗਦੀ ਇਕ ਬੀ. ਓ. ਪੀ. ’ਤੇ ਬੀ. ਐੱਸ. ਐੱਫ. ਦੇ ਜਵਾਨਾਂ ਨੇ ਤਾਰ ਤੋਂ ਪਾਰ ਖੇਤੀ ਕਰਨ ਗਏ ਇਕ ਕਿਸਾਨ ਅਤੇ ਮਜ਼ਦੂਰ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਫੜੀ ਗਈ ਹੈਰੋਇਨ ਦਾ ਵਜ਼ਨ 1 ਕਿੱਲੋ ਹੈ ਅਤੇ ਅੰਤਰਰਾਸ਼ਟਰੀ ਬਾਜ਼ਾਰ ’ਚ ਇਸ ਦੀ ਕੀਮਤ 5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਤਾਰ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਲਈ ਬੀ. ਐੱਸ. ਐੱਫ. ਵੱਲੋਂ ਵਿਸ਼ੇਸ਼ ਗੇਟ ਬਣਾਏ ਗਏ ਹਨ, ਜਿਥੇ ਖੇਤੀ ਕਰਨ ਤੋਂ ਬਾਅਦ ਵਾਪਸ ਪਰਤ ਰਹੇ ਕਿਸਾਨ ਅਤੇ ਮਜ਼ਦੂਰ ਦੀ ਚੈਕਿੰਗ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ : PM ਮੋਦੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਚਰਖਾ ਤੇ ਸੰਦੂਕ ਨਹੀਂ ਕੀਤਾ ਗਿਫ਼ਟ (ਵੀਡੀਓ)

ਜਦੋਂ ਇਕ ਕਿਸਾਨ ਅਤੇ ਉਸ ਦੇ ਨਾਲ ਕੰਮ ਕਰਨ ਵਾਲਾ ਇਕ ਮਜ਼ਦੂਰ ਖੇਤੀ ਕਰਕੇ ਵਾਪਸ ਆ ਰਹੇ ਸਨ ਤਾਂ ਉਨ੍ਹਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਘਾਹ ਦੀ ਪੰਡ ਵਿਚ ਲੁਕੋਈ ਗਈ ਹੈਰੋਇਨ ਨੂੰ ਜਵਾਨਾਂ ਨੇ ਟ੍ਰੇਸ ਕਰ ਲਿਆ। ਬੀ. ਐੱਸ. ਐੱਫ. ਅਤੇ ਹੋਰ ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਕਿ ਗ੍ਰਿਫ਼ਤਾਰ ਕਿਸਾਨ ਅਤੇ ਉਸ ਦਾ ਸਾਥੀ ਮਜ਼ਦੂਰ ਕਿਸ ਸਮੱਗਲਰ ਲਈ ਕੰਮ ਕਰਦਾ ਹੈ ਅਤੇ ਪਾਕਿਸਤਾਨ ਵੱਲੋਂ ਕਿਸ ਸਮੱਗਲਰ ਨੇ ਹੈਰੋਇਨ ਦੀ ਖੇਪ ਭੇਜੀ ਸੀ।


author

Manoj

Content Editor

Related News