BSF ਦੀ ਵੱਡੀ ਕਾਰਵਾਈ, ਕਰੀਬ 108 ਕਰੋੜ ਰੁਪਏ ਦੀ ਹੈਰੋਇਨ ਬਰਾਮਦ
Tuesday, Jan 11, 2022 - 09:33 PM (IST)
ਫਿਰੋਜ਼ਪੁਰ (ਕੁਮਾਰ)-ਬੀ.ਐੱਸ.ਐੱਫ. ਨੇ ਫਿਰੋਜ਼ਪੁਰ ਸੈਕਟਰ ਤੋਂ ਬੀਤੀ ਰਾਤ ਤਿੰਨ ਵੱਖ-ਵੱਖ ਥਾਵਾਂ ਤੋਂ 21 ਕਿਲੋ 570 ਗ੍ਰਾਮ ਹੈਰੋਇਨ ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੀਬ 108 ਕਰੋੜ ਰੁਪਏ, 430 ਗ੍ਰਾਮ ਅਫੀਮ, ਇਕ ਪਿਸਤੌਲ, ਇਕ ਮੈਗਜ਼ੀਨ ਅਤੇ 8 ਜ਼ਿੰਦਾ ਕਾਰਤੂਸ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਦਿੰਦੇ ਹੋਏ ਬੀ.ਐੱਸ.ਐੱਫ. ਪੰਜਾਬ ਫਰੰਟੀਅਰ ਦੇ ਪਬਲਿਕ ਰਿਲੇਸ਼ਨ ਅਫਸਰ ਕਮ ਡੀ.ਆਈ.ਜੀ. ਨੇ ਦੱਸਿਆ ਕਿ ਬੀਤੀ ਰਾਤ ਨੂੰ ਫਿਰੋਜ਼ਪੁਰ ਸੈਕਟਰ 'ਚ ਬੀ.ਐੱਸ.ਐੱਫ. ਨੇ ਇਕ ਪੀਲੇ ਰੰਗ ਦੇ ਲਿਫਾਫੇ 'ਚੋਂ 10 ਪੈਕਟ ਹੈਰੋਇਨ ਦੇ ਫੜ੍ਹੇ ਜਿਨ੍ਹਾਂ ਦਾ ਵਜ਼ਨ 19 ਕਿਲੋ 375 ਗ੍ਰਾਮ ਨਿਕਲਿਆ, ਜਿਸ ਦੇ ਨਾਲ ਹੀ 430 ਗ੍ਰਾਮ ਅਫੀਮ, ਇਕ ਪਿਸਤੌਲ, ਇਕ ਮੈਗਜ਼ੀਨ ਅਤੇ 8 ਜ਼ਿੰਦਾ ਕਾਰਤੂਸ ਵੀ ਸਨ।
ਇਹ ਵੀ ਪੜ੍ਹੋ : ਭਾਰਤ ਅਪ੍ਰੈਲ ਤੋਂ ਅਨਾਰ ਬਰਾਮਦ ਕਰੇਗਾ, ਕੇਂਦਰ ਵੱਲੋਂ ਇਸ ਸੀਜ਼ਨ ’ਚ ਅਮਰੀਕਾ ਨੂੰ ਅੰਬਾਂ ਦੇ ਨਿਰਯਾਤ ਲਈ ਵੀ ਮਨਜ਼ੂਰੀ
ਉਨ੍ਹਾਂ ਨੇ ਦੱਸਿਆ ਕਿ ਦੂਜੀ ਥਾਂ 'ਤੇ ਸਰਚ ਆਪਰੇਸ਼ਨ ਦੌਰਾਨ ਬੀ.ਐੱਸ.ਐੱਫ. ਨੇ ਇਕ ਪੈਕਟ ਹੈਰੋਇਨ ਜਿਸ ਦਾ ਵਜ਼ਨ 1 ਕਿਲੋ ਹੈ, ਬਰਾਮਦ ਕੀਤਾ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 107 ਕਰੋੜ 85 ਲੱਖ ਰੁਪਏ ਦਸੀ ਜਾਂਦੀ ਹੈ। ਇਹ ਹੈਰੋਇਨ ਪਾਕਿਸਤਾਨੀ ਤਸਕਰਾਂ ਵੱਲੋਂ ਭਾਰਤੀ ਸਰਹੱਦ 'ਚ ਭੇਜੀ ਗਈ ਸੀ ਅਤੇ ਹੈਰੋਇਨ ਦੀ ਇਸ ਖੇਪ ਨੂੰ ਫੜ੍ਹ ਕੇ ਬੀ.ਐੱਸ.ਐੱਫ. 'ਚ ਪਾਕਿਸਤਾਨ ਤਸਕਰਾਂ ਦੇ ਨਾਪਾਕ ਇਰਾਦਿਆਂ ਨੂੰ ਇਕ ਵਾਰ ਫਿਰ ਤੋਂ ਨਾਕਾਮ ਕਰ ਦਿੱਤਾ ਹੈ।
ਇਹ ਵੀ ਪੜ੍ਹੋ : CM ਚੰਨੀ 'ਤੇ ਗ੍ਰਹਿ ਮੰਤਰੀ ਰੰਧਾਵਾ ਨੂੰ ਪਤਾ ਸੀ ਕਿ ਮਜੀਠੀਆ ਕਿੱਥੇ ਹੈ, ਜਾਣ ਬੁੱਝ ਕੇ ਨਹੀਂ ਕੀਤਾ ਗ੍ਰਿਫ਼ਤਾਰ : ਰਾਘਵ ਚੱਢਾ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।