BSF ਦਾ ਦਾਇਰਾ 15 ਤੋਂ 50 ਕਿਲੋਮੀਟਰ ਹੋਣ ’ਤੇ ਪੰਜਾਬ ’ਚ ਭਖੀ ਸਿਆਸਤ

Thursday, Oct 14, 2021 - 12:33 AM (IST)

BSF ਦਾ ਦਾਇਰਾ 15 ਤੋਂ 50 ਕਿਲੋਮੀਟਰ ਹੋਣ ’ਤੇ ਪੰਜਾਬ ’ਚ ਭਖੀ ਸਿਆਸਤ

ਚੰਡੀਗੜ੍ਹ/ਜਲੰਧਰ(ਅਸ਼ਵਨੀ, ਧਵਨ)- ਪੰਜਾਬ ਵਿਚ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਅਧਿਕਾਰ ਖੇਤਰ ਦਾ ਦਾਇਰਾ ਵਧਾ ਕੇ 15 ਕਿਲੋਮੀਟਰ ਤੋਂ 50 ਕਿਲੋਮੀਟਰ ਹੋਣ ’ਤੇ ਸਿਆਸਤ ਭਖ ਗਈ ਹੈ। ਕੇਂਦਰ ਸਰਕਾਰ ਦੀ ਨੋਟੀਫਿਕੇਸ਼ਨ ਮੁਤਾਬਕ ਹੁਣ ਬੀ. ਐੱਸ. ਐੱਫ. ਪੰਜਾਬ ਸਮੇਤ ਵੱਖ-ਵੱਖ ਸਰਹੱਦੀ ਰਾਜਾਂ ਵਿਚ 50 ਕਿਲੋਮੀਟਰ ਤੱਕ ਦੇ ਦਾਇਰੇ ਵਿਚ ਕਿਸੇ ਵੀ ਸ਼ੱਕੀ ਦੀ ਤਲਾਸ਼ੀ ਲੈ ਸਕੇਗੀ ਅਤੇ ਗ੍ਰਿਫਤਾਰੀ ਵੀ ਕਰ ਸਕੇਗੀ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਤਾਂ ਕੇਂਦਰ ਸਰਕਾਰ ਦੇ ਫੈਸਲੇ ਨੂੰ ਨਿੰਦਣਯੋਗ ਦੱਸਦੇ ਹੋਏ ਇਸ ਨੂੰ ਸਮੂਹ ਢਾਂਚੇ ’ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਰੰਧਾਵਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਦੇ ਵੀ ਇਹ ਮੁੱਦਾ ਕੇਂਦਰ ਸਰਕਾਰ ਸਾਹਮਣੇ ਨਹੀਂ ਚੁੱਕਿਆ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ : ਪੰਜਾਬ ਸਰਕਾਰ ਨੇ 50 ਪੁਲਸ ਅਧਿਕਾਰੀਆਂ ਦੇ ਕੀਤੇ ਤਬਾਦਲੇ

ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣਗੇ ਪੰਜਾਬ ਦੇ ਗ੍ਰਹਿ ਮੰਤਰੀ

ਬੀ. ਐੱਸ. ਐੱਫ. ਐਕਟ ਦੀ ਧਾਰਾ 139 ਵਿਚ ਸੋਧ ਨੂੰ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਤੁਰੰਤ ਵਾਪਸ ਲੈਣ ਲਈ ਕਿਹਾ ਹੈ। ਰੰਧਾਵਾ ਨੇ ਕਿਹਾ ਕਿ ਇਹ ਤਰਕਹੀਣ ਫੈਸਲਾ ਸੀਮਾ ਸੁਰੱਖਿਆ ਬਲਾਂ ਦੇ ਉਭਾਰ ਦੀ ਭਾਵਨਾ ਦੇ ਬਿਲਕੁੱਲ ਵਿਰੁੱਧ ਹੈ ਜੋ ਅੰਤਰਰਾਸ਼ਟਰੀ ਸਰਹੱਦ ’ਤੇ ਤਾਇਨਾਤ ਰਹਿੰਦੇ ਹਨ ਅਤੇ ਰੱਖਿਆ ਦੀ ਪਹਿਲੀ ਕਤਾਰ ਦੇ ਤੌਰ ’ਤੇ ਕੰਮ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਅੰਦਰੂਨੀ ਇਲਾਕਿਆਂ ਵਿਚ ਪੁਲਿਸਿੰਗ ਕਰਨਾ ਸੀਮਾ ਸੁਰੱਖਿਆ ਬਲਾਂ ਦਾ ਕੰਮ ਨਹੀਂ ਹੈ ਅਤੇ ਅਜਿਹਾ ਕਰ ਨ ਨਾਲ ਅੰਤਰਰਾਸ਼ਟਰੀ ਸਰਹੱਦ ਦੀ ਸੁਰੱਖਿਆ ਪ੍ਰਤੀ ਉਨ੍ਹਾਂ ਦੀ ਮੁੱਢਲੀ ਡਿਊਟੀ ਨਿਭਾਉਣ ਦੀ ਸਮਰੱਥਾ ਕਮਜੋਰ ਹੋਵੇਗੀ। ਉਪ ਮੁੱਖ ਮੰਤਰੀ ਨੇ ਕਿਹਾ ਕਿ ਮਾਮਲੇ ਦੇ ਹੱਲ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਛੇਤੀ ਮਿਲਣਗੇ। ਰੰਧਾਵਾ ਨੇ ਸਪੱਸ਼ਟ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਾ ਤਾਂ ਇਹ ਮੁੱਦਾ ਕੇਂਦਰ ਸਾਹਮਣੇ ਚੁੱਕਿਆ ਹੈ ਅਤੇ ਨਾ ਹੀ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਨੂੰ ਵਧਾਉਣ ਲਈ ਕਿਹਾ ਹੈ।

ਇਹ ਵੀ ਪੜ੍ਹੋ- BSF ਨੂੰ ਵਾਧੂ ਸ਼ਕਤੀਆਂ ਦੇਣ ਦਾ ਫੈਸਲਾ ਗ੍ਰਹਿ ਮੰਤਰੀ ਤੁਰੰਤ ਲੈਣ ਵਾਪਸ : CM ਚੰਨੀ

ਮੁੱਖ ਮੰਤਰੀ ਨੇ ਅਣਜਾਣੇ ਵਿਚ ਪੰਜਾਬ ਦਾ ਅੱਧਾ ਹਿੱਸਾ ਕੇਂਦਰ ਨੂੰ ਸੌਂਪਿਆ : ਜਾਖੜ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਇਸ ਮੁੱਦੇ ’ਤੇ ਸਵਾਲ ਚੁੱਕਿਆ ਹੈ। ਇੱਕ ਯੂਜ਼ਰ ਵਲੋਂ ਕੇਂਦਰ ਦੇ ਫੈਸਲੇ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਚੁੱਕੇ ਗਏ ਸਵਾਲ ’ਤੇ ਜਾਖੜ ਨੇ ਲਿਖਿਆ-ਤੁਸੀਂ ਕੀ ਪੁੱਛਿਆ ਹੈ ਸੁਚੇਤ ਰਹੋ! ਕੀ ਚਰਨਜੀਤ ਚੰਨੀ ਨੇ ਅਣਜਾਣੇ ਵਿਚ ਪੰਜਾਬ ਦਾ ਅੱਧਾ ਹਿੱਸਾ ਕੇਂਦਰ ਸਰਕਾਰ ਨੂੰ ਸੌਂਪ ਦਿੱਤਾ ਹੈ। 25,000 ਵਰਗ ਕਿਲੋਮੀਟਰ (ਕੁਲ 50,000 ਵਰਗ ਕਿਮੀ ਵਿਚੋਂ) ਨੂੰ ਹੁਣ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਵਿਚ ਰੱਖਿਆ ਗਿਆ ਹੈ। ਪੰਜਾਬ ਪੁਲਸ ਸਥਿਰ ਹੈ। ਕੀ ਅਸੀਂ ਹੁਣ ਵੀ ਰਾਜਾਂ ਲਈ ਜ਼ਿਆਦਾ ਖੁਦਮੁਖਤਿਆਰੀ ਚਾਹੁੰਦੇ ਹਾਂ? ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਿਛਲੇ 5 ਅਕਤੂਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਦੌਰਾਨ ਪੰਜਾਬ ਵਿਚ ਭਾਰਤ-ਪਾਕ ਸਰਹੱਦ ਨੂੰ ‘ਸੀਲ’ ਕਰਨ ਦੀ ਅਪੀਲ ਕੀਤੀ ਸੀ, ਜਿਸ ਤੋਂ ਇੱਕ ਹਫਤੇ ਬਾਅਦ ਕੇਂਦਰੀ ਗ੍ਰਹਿ ਮੰਤਰਾਲਾ ਨੇ ਬੀ.ਐੱਸ ਐੱਫ ਦੇ ਅਧਿਕਾਰ ਖੇਤਰ ਨੂੰ 50 ਕਿਲੋਮੀਟਰ ਖੇਤਰ ਵਿਚ ਗ੍ਰਿਫਤਾਰੀ, ਜ਼ਬਤੀ, ਤਲਾਸ਼ੀ ਲਈ ਵਧਾ ਦਿੱਤਾ ਹੈ। ਜਾਖੜ ਨੇ ਇਸ ਨੂੰ ਲੈ ਕੇ ਉੱਠੇ ਸਵਾਲ ’ਤੇ ਆਪਣੀ ਗੱਲ ਰੱਖੀ।

ਇਹ ਵੀ ਪੜ੍ਹੋ- ਮੁੱਖ ਮੰਤਰੀ ਵਲੋਂ ਵਿਧਾਨ ਸਭਾ ਹਲਕਿਆਂ ਦੇ ਮਸਲੇ ਸੁਲਝਾਉਣ ਲਈ ਇਕੱਲੇ-ਇਕੱਲੇ ਵਿਧਾਇਕ ਨਾਲ ਵਿਚਾਰ-ਵਟਾਂਦਰਾ

ਪੰਜਾਬ ਵਿਚ ਅਸਿੱਧੇ ਤੌਰ ’ਤੇ ਕੇਂਦਰ ਸਰਕਾਰ ਦਾ ਸ਼ਾਸਨ : ਸ਼੍ਰੋਮਣੀ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਨੇ ਲਗਭਗ ਅੱਧੇ ਰਾਜ ਨੂੰ ਬੀ.ਐੱਸ.ਐੱਫ. ਦੇ ਹਵਾਲੇ ਸੌਂਪਣ ਦੇ ਕਦਮ ਨੂੰ ‘ਪੰਜਾਬ ਦੇ ਲਗਭਗ ਅੱਧੇ ਹਿੱਸੇ ਵਿੱਚ ਅਸਿੱਧੇ ਤੌਰ ’ਤੇ ਰਾਸ਼ਟਰਪਤੀ ਸ਼ਾਸਨ’ ਲਗਾਉਣਾ ਦੱਸਿਆ ਹੈ। ਇਹ ਸਚਮੁੱਚ : ਰਾਜ ਨੂੰ ਅਸਲੀ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਬਦਲਣਾ ਹੈ। ਰਾਜ ਨੂੰ ਸਿੱਧੇ ਕੇਂਦਰ ਦੇ ਸ਼ਾਸਨ ਤਹਿਤ ਕਰਨ ਦੇ ਇਸ ਯਤਨ ਦਾ ਵਿਰੋਧ ਕੀਤਾ ਜਾਣਾ ਚਾਹੀਦਾ ਹੈ ਅਤੇ ਵਿਰੋਧ ਕੀਤਾ ਜਾਵੇਗਾ। ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੰਵਿਧਾਨਕ ਵਿਵਸਥਾਂਵਾਂ ਦੀ ਦੁਰਵਰਤੋਂ ਕਰ ਕੇ ਸੰਘੀ ਸਿਧਾਂਤ ’ਤੇ ਹਮਲਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਮੰਦਭਾਗੀ ਗੱਲ ਹੈ ਕਿ ਬੀ.ਐੱਸ.ਐੱਫ. ਨੂੰ ਰਾਜ ਪੁਲਸ ਦੀ ਆਮ ਡਿਊਟੀ ਖੋਹ ਕੇ ਵਿਆਪਕ ਸ਼ਕਤੀਆਂ ਦਿੱਤੀਆਂ ਗਈਆਂ ਹਨ। ਡਾ. ਚੀਮਾ ਨੇ ਕਿਹਾ ਕਿ ਸੰਵਿਧਾਨ ਅਨੁਸਾਰ, ਕੇਵਲ ਰਾਜ ਸਰਕਾਰ ਹੀ ਬੀ.ਐੱਸ.ਐੱਫ. ਨੂੰ ਰਾਜ ਪ੍ਰਸ਼ਾਸਨ ਦੀ ਸਹਾਇਤਾ ਲਈ ਬੁਲਾ ਸਕਦੀ ਹੈ। ਰਾਜ ਸਰਕਾਰ ਦੀ ਗੈਰਰਸਮੀ ਬੇਨਤੀ ਤੋਂ ਬਿਨਾਂ ਕੇਂਦਰ ਇਸ ਤਰ੍ਹਾਂ ਧੱਕੇਸ਼ਾਹੀ ਨਹੀਂ ਕਰ ਸਕਦਾ। ਅਕਾਲੀ ਨੇਤਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਇਸ ਸੰਵੇਦਨਸ਼ੀਲ ਮੁੱਦੇ ’ਤੇ ਰਾਜ ਸਰਕਾਰ ਦੇ ਰੁਖ ਬਾਰੇ ਸਪੱਸ਼ਟ ਕਰਨ ਲਈ ਕਿਹਾ ਹੈ।       


author

Bharat Thapa

Content Editor

Related News