ਫ਼ਿਰ ਨਾਕਾਮ ਹੋਏ ਪਾਕਿਸਤਾਨੀ ਤਸਕਰਾਂ ਦੇ ਮਨਸੂਬੇ, ਫੜ੍ਹੀ ਕਰੋੜਾਂ ਦੀ ਹੈਰੋਇਨ

09/06/2020 6:27:20 PM

ਫਿਰੋਜ਼ਪੁਰ (ਕੁਮਾਰ, ਨਾਗਪਾਲ): ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ 'ਤੇ ਬੀ.ਐੱਸ.ਐੱਫ ਨੇ 4 ਪੈਕੇਟ ਹੈਰੋਇਨ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਮੁਤਾਬਕ ਇਹ ਹੈਰੋਇਨ ਪਾਕਿਸਤਾਨੀ ਤਸਕਰਾਂ ਵਲੋਂ ਭੇਜੀ ਗਈ ਸੀ, ਜਿਸ ਨੂੰ ਬੀ.ਐੱਸ.ਐੱਫ. ਦੀ ਬਟਾਲੀਅਨ ਨੇ ਫੜ੍ਹ ਲਿਆ ਹੈ।

ਇਹ ਵੀ ਪੜ੍ਹੋ:  ਖੂਨ ਬਣਿਆ ਪਾਣੀ, ਪਿਓ ਨੇ ਗੋਲੀਆਂ ਮਾਰ ਕੇ ਕਤਲ ਕੀਤਾ ਨੌਜਵਾਨ ਪੁੱਤ

ਫੜ੍ਹੀ ਗਈ ਹੈਰੋਇਨ ਦੀ ਕੀਮਤ ਕਰੀਬ 14 ਕਰੋੜ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਬੀ.ਐੱਸ.ਐੱਫ. ਦੀ 124 ਬਟਾਲੀਅਨ ਵਲੋਂ ਸਪੈਸ਼ਲ ਸਰਚ ਮੁਹਿੰਮ ਚਲਾਇਆ ਗਿਆ ਅਤੇ ਬੀ.ਓ.ਪੀ. ਜਲੋ ਦੇ ਪਿਲਰ ਨੰਬਰ 207 ਦੇ ਕੋਲ ਬੀ.ਐੱਸ.ਐੱਫ ਨੂੰ ਇਹ ਹੈਰੋਇਨ ਦੇ 4 ਪੈਕੇਟ ਮਿਲੇ।

ਇਹ ਵੀ ਪੜ੍ਹੋ: ਮੋਗਾ 'ਚ ਜਨਾਨੀ ਨੇ ਕੀਤੀ ਸ਼ਰਮਨਾਕ ਕਰਤੂਤ, ਸੀ. ਸੀ. ਟੀ. ਵੀ. 'ਚ ਕੈਦ ਹੋਈ ਵਾਰਦਾਤ

ਬੀ.ਐੱਸ.ਐੱਫ. ਵਲੋਂ ਇਹ ਹੈਰੋਇਨ ਦੇ ਪੈਕੇਟ ਆਪਣੇ ਕਬਜ਼ੇ 'ਚ ਲੈਂਦੇ ਹੋਏ ਸਬੰਧਿਤ ਥਾਣੇ ਦੀ ਪੁਲਸ ਨੂੰ ਨਾਲ ਲੈ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਕਿਹੜੇ ਪਾਕਿਸਤਾਨੀ ਸਮੱਗਲਰਾਂ ਵਲੋਂ ਭਾਰਤ ਦੇ ਕਿਨ੍ਹਾਂ ਤਸਕਰਾਂ ਨੂੰ ਇਹ ਹੈਰੋਇਨ ਭੇਜੀ ਗਈ ਸੀ।

ਇਹ ਵੀ ਪੜ੍ਹੋ:  ਅੱਧੀ ਰਾਤੀਂ ਵਾਪਰੀ ਵੱਡੀ ਵਾਰਦਾਤ, ਵੱਡੇ ਭਰਾ ਵੱਲੋਂ ਭਾਬੀ ਦਾ ਬੇਰਹਿਮੀ ਨਾਲ ਕਤਲ


Shyna

Content Editor

Related News