ਪੰਜਾਬ 'ਚ BSF ਦੀ ਵਾਧੂ ਬਟਾਲੀਅਨ ਹੋਵੇਗੀ ਤਾਇਨਾਤ! ਫੋਰਸ ਨੇ ਕੇਂਦਰ ਤੋਂ ਕੀਤੀ ਮੰਗ

Monday, Aug 26, 2024 - 09:40 AM (IST)

ਪੰਜਾਬ 'ਚ BSF ਦੀ ਵਾਧੂ ਬਟਾਲੀਅਨ ਹੋਵੇਗੀ ਤਾਇਨਾਤ! ਫੋਰਸ ਨੇ ਕੇਂਦਰ ਤੋਂ ਕੀਤੀ ਮੰਗ

ਜਲੰਧਰ/ਨਵੀਂ ਦਿੱਲੀ (ਭਾਸ਼ਾ)- ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੇ ਨਸ਼ਿਆਂ ਅਤੇ ਗੋਲਾ-ਬਾਰੂਦ ਸਮੇਤ ਪਾਕਿਸਤਾਨ ਵੱਲੋਂ ਪੰਜਾਬ ਦੀ ਸਰਹੱਦ ’ਚ ਡਰੋਨਾਂ ਦੇ ਦਾਖਲੇ ਨੂੰ ਰੋਕਣ ਲਈ ਵਾਧੂ ਬਟਾਲੀਅਨ ਤਾਇਨਾਤ ਕਰਨ ਦੀ ਮੰਗ ਕੀਤੀ ਹੈ। ਪੰਜਾਬ ਦੀ ਪਾਕਿਸਤਾਨ ਨਾਲ ਲੱਗਦੀ 500 ਕਿਲੋਮੀਟਰ ਤੋਂ ਵੱਧ ਲੰਬੀ ਸਰਹੱਦ ਦੀ ਰਾਖੀ ਲਈ ਬੀ. ਐੱਸ. ਐੱਫ. ਕੋਲ ਇਸ ਵੇਲੇ ਤਕਰੀਬਨ 20 ਬਟਾਲੀਅਨਾਂ ਹਨ, ਜਿਨ੍ਹਾਂ ਵਿਚੋਂ 18 ਸਰਹੱਦ ’ਤੇ ਤਾਇਨਾਤ ਹਨ, ਜਦਕਿ ਬਾਕੀ 2 ਨੂੰ ਅੰਮ੍ਰਿਤਸਰ ’ਚ ਅਟਾਰੀ ਇੰਟੀਗ੍ਰੇਟਿਡ ਚੈੱਕ ਪੋਸਟ ਅਤੇ ਗੁਰਦਾਸਪੁਰ ਜ਼ਿਲੇ ਦੇ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਸਾਹਿਬ ਲਾਂਘੇ ਦੀਆਂ ਲੋੜਾਂ ਦੇ ਮੱਦੇਨਜ਼ਰ ਤਾਇਨਾਤ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਇਸੇ ਹਫ਼ਤੇ ਕਰ ਲਓ ਇਹ ਕੰਮ! ਨਹੀਂ ਤਾਂ ਨਹੀਂ ਮਿਲੇਗੀ ਤਨਖ਼ਾਹ

ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪਾਕਿਸਤਾਨ ਨਾਲ ਲੱਗਦੀ ਪੰਜਾਬ ਦੀ ਸਰਹੱਦ ’ਤੇ 2019-20 ਦੇ ਆਸ-ਪਾਸ ਸ਼ੁਰੂ ਹੋਇਆ ਡਰੋਨਾਂ ਦਾ ਖ਼ਤਰਾ ਅੰਮ੍ਰਿਤਸਰ ਅਤੇ ਤਰਨਤਾਰਨ ਸਰਹੱਦੀ ਜ਼ਿਲਿਆਂ ਵਿਚ ਜ਼ਿਆਦਾ ਬਣਿਆ ਹੋਇਆ ਹੈ। ਪੰਜਾਬ ਸਰਹੱਦ ਦੀ ਬਿਹਤਰ ਸੁਰੱਖਿਆ ਲਈ ਬੀ. ਐੱਸ. ਐੱਫ. ਦੀ ਇਕ ਹੋਰ ਬਟਾਲੀਅਨ ਮੰਗੀ ਗਈ ਹੈ। ਇਹ ਬੇਨਤੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਵਿਚਾਰ ਅਧੀਨ ਹੈ। ਬੀ. ਐੱਸ. ਐੱਫ. ਦੇ ਪੰਜਾਬ ਫਰੰਟੀਅਰ ਦੇ ਇੰਸਪੈਕਟਰ ਜਨਰਲ ਅਤੁਲ ਫੁਲਜ਼ਲੇ ਨੇ ਹਾਲ ਹੀ ਵਿਚ ਕਿਹਾ ਸੀ ਕਿ ਪਾਕਿਸਤਾਨ ਵੱਲੋਂ ਹੁਣ ਜ਼ਮੀਨੀ ਰਸਤੇ ਦੀ ਬਜਾਏ ਡਰੋਨਾਂ ਰਾਹੀਂ ਨਸ਼ੇ ਪੰਜਾਬ ਵਿਚ ਭੇਜੇ ਜਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਜੇ ਤੁਹਾਨੂੰ ਵੀ ਰਾਹ ਵਿਚ ਰੋਕੇ ਪੁਲਸ ਮੁਲਾਜ਼ਮ ਤਾਂ ਸਾਵਧਾਨ! ਚੈਕਿੰਗ ਲਈ ਰੁਕੇ ਵਿਅਕਤੀ ਨਾਲ ਹੋ ਗਿਆ ਕਾਂਡ

ਸੁਰੱਖਿਆ ਏਜੰਸੀਆਂ ਵੱਲੋਂ ਇਸ ਸਾਲ 120 ਤੋਂ ਵੱਧ ਡਰੋਨ ਬਰਾਮਦ

ਅਧਿਕਾਰਤ ਅੰਕੜਿਆਂ ਅਨੁਸਾਰ ਇਸ ਸਾਲ ਹੁਣ ਤਕ ਸੁਰੱਖਿਆ ਏਜੰਸੀਆਂ ਵੱਲੋਂ 120 ਤੋਂ ਵੱਧ ਡਰੋਨ ਬਰਾਮਦ ਕੀਤੇ ਜਾ ਚੁੱਕੇ ਹਨ, ਜਦਕਿ 2023 ਦੌਰਾਨ ਅਜਿਹੇ 107 ਡਰੋਨ ਜ਼ਬਤ ਕੀਤੇ ਗਏ ਸਨ। ਪੰਜਾਬ ਅਤੇ ਦਿੱਲੀ ਦੇ ਅਧਿਕਾਰੀਆਂ ਮੁਤਾਬਕ ਬੀ. ਐੱਸ. ਐੱਫ. ਪੰਜਾਬ ਦੀ ਸਰਹੱਦ ਨਾਲ ਲੱਗਦੇ ਦਰਿਆਈ ਖੇਤਰਾਂ ਦੀ ਪ੍ਰਭਾਵੀ ਸੁਰੱਖਿਆ ਲਈ ਹੋਰ ਜਵਾਨ ਤਾਇਨਾਤ ਕਰਨਾ ਚਾਹੁੰਦੀ ਹੈ। ਪੰਜਾਬ ਦੀ ਸਰਹੱਦ ’ਤੇ ਰਾਵੀ ਅਤੇ ਸਤਲੁਜ ਦਰਿਆਵਾਂ ’ਤੇ 48 ਪੁਲੀਆਂ ਬਣਾਈਆਂ ਜਾ ਰਹੀਆਂ ਹਨ, ਜਿਨ੍ਹਾਂ ’ਚੋਂ 25 ਮੁਕੰਮਲ ਹੋ ਚੁੱਕੀਆਂ ਹਨ। ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਨਾਲਿਆਂ ਵਿਚ ਗੇਟ ਲਾ ਕੇ ਉਨ੍ਹਾਂ ਨੂੰ ਤਾਲੇ ਲਗਾਏ ਗਏ ਹਨ ਅਤੇ ਬੀ. ਐੱਸ. ਐੱਫ. ਦੇ ਗਸ਼ਤੀ ਦਲ ਵੱਲੋਂ ਇਨ੍ਹਾਂ ਦੀ ਰੈਗੂਲਰ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵਾਧੂ ਬਟਾਲੀਅਨ ਦੀ ਤਾਇਨਾਤੀ ਨਾਲ ਇਸ ਮੋਰਚੇ ਦੀ ਬਿਹਤਰ ਸੁਰੱਖਿਆ ਲਈ 800-900 ਦੇ ਕਰੀਬ ਜਵਾਨ ਮੁਹੱਈਆ ਕਰਵਾਏ ਜਾਣਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News