BSF ਅਤੇ ਪੁਲਸ ਵੱਲੋਂ ਹੈਰੋਇਨ ਸਣੇ ਨਸ਼ਾ ਤਸਕਰ ਗ੍ਰਿਫਤਾਰ

Sunday, Mar 01, 2026 - 05:32 PM (IST)

BSF ਅਤੇ ਪੁਲਸ ਵੱਲੋਂ ਹੈਰੋਇਨ ਸਣੇ ਨਸ਼ਾ ਤਸਕਰ ਗ੍ਰਿਫਤਾਰ

ਜਲਾਲਾਬਾਦ (ਆਦਰਸ਼, ਜਤਿੰਦਰ) : ਇੱਥੇ ਬੀ. ਐੱਸ. ਐੱਫ ਅਤੇ ਥਾਣਾ ਸਦਰ ਜਲਾਲਾਬਾਦ ਦੀ ਪੁਲਸ ਵੱਲੋਂ ਰੇਤੇ ਦੇ ਖੱਡ ਨੇੜੇ ਗਰੀਬਾਂ ਸਾਂਦੜ ਦੇ ਕੋਲ ਨਾਕਾਬੰਦੀ ਦੌਰਾਨ ਇਕ ਨਸ਼ਾ ਤਸਕਰ ਨੂੰ 425 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਥਾਣਾ ਸਦਰ ਜਲਾਲਾਬਾਦ ਸੁਖਦੇਵ ਸਿੰਘ ਨੇ ਦੱਸਿਆ ਕਿ ਬੀ. ਐੱਸ. ਐੱਫ. ਦੇ ਕਰਮਚਾਰੀਆਂ ਦੇ ਨਾਲ ਨਾਕਾਬੰਦੀ ਦੌਰਾਨ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ।

ਉਸ ਕੋਲੋਂ ਸ਼ੱਕ ਦੇ ਆਧਾਰ ’ਤੇ ਪੁੱਛਗਿੱਛ ਕੀਤੀ ਗਈ ਤਾਂ ਉਸ ਦੇ ਕੋਲੋਂ 425 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਜਾਂਚ ਅਧਿਕਾਰੀ ਨੇ ਕਿਹਾ ਕਿ ਫੜ੍ਹੇ ਗਏ ਦੋਸ਼ੀ ਵਿਅਕਤੀ ਦੀ ਪਛਾਣ ਸੋਨਾ ਸਿੰਘ ਪੁੱਤਰ ਫਲਕ ਸਿੰਘ ਵਾਸੀ ਚੱਕ ਬਜੀਦਾ ਦੇ ਰੂਪ ’ਚ ਹੋਈ। ਉਸ ਦੇ ਖ਼ਿਲਾਫ਼ ਥਾਣਾ ਸਦਰ ਜਲਾਲਾਬਾਦ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। 


author

Babita

Content Editor

Related News