ਬੀ. ਐੱਸ. ਐੱਫ. ਤੇ ਪੁਲਸ ਦਾ ਸਾਂਝਾ ਆਪ੍ਰੇਸ਼ਨ, 10 ਕਰੋੜ ਦੀ ਹੈਰੋਇਨ ਸਮੇਤ ਸਮੱਗਲਰ ਕਾਬੂ
Wednesday, Feb 04, 2026 - 09:55 AM (IST)
ਅੰਮ੍ਰਿਤਸਰ (ਨੀਰਜ) : ਬੀ. ਐੱਸ. ਐੱਫ. ਅਤੇ ਪੰਜਾਬ ਪੁਲਸ ਦੀ ਸਾਂਝੀ ਟੀਮ ਨੇ ਸਾਂਝੇ ਆਪ੍ਰੇਸ਼ਨ ਦੌਰਾਨ 10 ਕਰੋੜ ਰੁਪਏ ਦੀ ਹੈਰੋਇਨ ਸਮੇਤ ਇਕ ਸਮੱਗਲਰ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਪਿੰਡ ਟਾਂਡਾ ਦੇ ਇਲਾਕੇ ’ਚ ਹੈਰੋਇਨ ਦੀ ਖੇਪ ਸੁੱਟੀ ਗਈ ਸੀ। ਖੇਪ ਚੁੱਕਣ ਲਈ ਜਦੋਂ ਸਮੱਗਲਰ ਮੌਕੇ ’ਤੇ ਪਹੁੰਚਿਆ ਤਾਂ ਪਹਿਲਾਂ ਤੋਂ ਤਾਇਨਾਤ ਬੀ. ਐੱਸ. ਐੱਫ. ਅਤੇ ਪੁਲਸ ਦੀ ਸਾਂਝੀ ਟੀਮ ਨੇ ਉਸ ਨੂੰ ਘੇਰ ਕੇ ਕਾਬੂ ਕਰ ਲਿਆ।
ਇਹ ਵੀ ਪੜ੍ਹੋ : ਪੰਜਵੀਂ ਪਾਸ ਬਣਿਆ ਫ਼ਰਜ਼ੀ ‘ਸਿਹਤ ਮੰਤਰੀ’, ਸਰਕਾਰੀ ਅਧਿਕਾਰੀਆਂ ’ਤੇ ਪਾ ਰਿਹਾ ਸੀ ਦਬਾਅ; ਪੁਲਸ ਨੇ ਭੇਜਿਆ ਜੇਲ੍ਹ
ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਮੱਗਲਰ ਦੇ ਫਾਰਵਰਡ ਤੇ ਬੈਕਵਰਡ ਲਿੰਕ ਖੰਗਾਲੇ ਜਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
