BSF ਹੱਥ ਲੱਗੀ ਸਫ਼ਲਤਾ, ਬਲੇਲ ਕੇ ਕਾਮਲ ਦੇ ਖੇਤਾਂ ’ਚੋਂ ਬਰਾਮਦ ਹੋਈ 330 ਗ੍ਰਾਮ ਹੈਰੋਇਨ

Saturday, May 18, 2024 - 06:12 PM (IST)

ਜਲਾਲਾਬਾਦ (ਸੁਮਿਤ, ਟੀਨੂੰ, ਬਜਾਜ) – ਫਾਜ਼ਿਲਕਾ ਜ਼ਿਲ੍ਹਾ ਪੁਲਸ ਕਪਤਾਨ ਡਾ. ਪ੍ਰਗਿਆ ਜੈਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਉਪ-ਮੰਡਲ ਪੁਲਸ ਕਪਤਾਨ ਅਛਰੂ ਰਾਮ ਦੀ ਅਗਵਾਈ ਹੇਠ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ੇ ਵਿਰੁੱਧ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੇ ਤਹਿਤ ਸਥਾਨਕ ਪੁਲਸ ਅਤੇ ਬੀ. ਐੱਸ. ਐੱਫ. ਨੇ ਪਾਕਿ ਵੱਲੋਂ ਸੁੱਟੀ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ - ਸਕੂਲ ਦਾ ਕੰਮ ਨਾ ਕਰਨ 'ਤੇ ਕਸਾਈ ਬਣਿਆ ਮਾਸਟਰ, 8 ਸਾਲਾ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ

ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਸ ਉਪ ਕਪਤਾਨ ਅਛਰੂ ਰਾਮ ਸ਼ਰਮਾ ਨੇ ਦੱਸਿਆ ਕਿ ਸਹਾਇਕ ਸਬ-ਇੰਸਪੈਕਟਰ ਮਹਿੰਦਰ ਸਿੰਘ ਵੱਲੋਂ ਪੁਲਸ ਪਾਰਟੀ ਅਤੇ ਬੀ. ਐੱਸ. ਐੱਫ. ਦੇ ਜਵਾਨਾਂ ਨਾਲ ਕੇ ਮਿਲ ਕੇ ਪਿੰਡ ਬਲੇਲ ਕੇ ਕਾਮਲ ਦੇ ਖੇਤ ਵਿਚ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਇਕ ਪੈਕੇਟ ਜਿਸ ’ਤੇ ਪੀਲੇ ਰੰਗ ਦੀ ਟੇਪ ਲਪੇਟੀ ਹੋਈ, ਜਿਸ ਨਾਲ ਇਕ ਛੋਟੀ ਟਾਰਚ (ਖਿਡੌਣਾ ਟਾਈਪ) ਬਰਾਮਦ ਹੋਈ। ਸ਼੍ਰੀ ਸ਼ਰਮਾ ਨੇ ਦੱਸਿਆ ਕਿ ਪੈਕੇਟ ਨੂੰ ਏ. ਐੱਸ. ਆਈ. ਮਹਿੰਦਰ ਸਿੰਘ ਵੱਲੋਂ ਚੈੱਕ ਕੀਤਾ ਤਾਂ ਪੀਲੇ ਰੰਗ ਦੇ ਲਪੇਟੇ ਪੈਕੇਟ ਵਿਚੋਂ ਕਰੀਬ ਹੈਰੋਇਨ ਬਰਾਮਦ ਹੋਈ, ਜਿਸਦਾ ਭਾਰ 330 ਗ੍ਰਾਮ ਸੀ। 

ਇਹ ਵੀ ਪੜ੍ਹੋ - ਚਿੱਟੇ ਦੇ ਨਸ਼ੇ ਕਾਰਨ ਉਜੜਿਆ ਹੱਸਦਾ ਵੱਸਦਾ ਘਰ, 2 ਬੱਚਿਆਂ ਦੇ ਪਿਓ ਦੀ ਹੋਈ ਮੌਤ, ਪਿਆ ਚੀਕ-ਚਿਹਾੜਾ

ਇਸ ਦੇ ਨਾਲ ਹੀ ਪੁਲਸ ਉਪ ਕਪਤਾਨ ਨੇ ਦੱਸਿਆ ਕਿ ਬਰਾਮਦ ਹੈਰੋਇਨ ਭਾਰਤ/ਪਾਕਿਸਤਾਨ ਬਾਰਡਰ ਨਜ਼ਦੀਕ ਹੋਣ ਕਾਰਨ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਪਾਕਿਸਤਾਨ ਪਾਸੋ ਇਲਾਕੇ ਵਿਚ ਸਪਲਾਈ ਕਰਨ ਲਈ ਮੰਗਵਾਈ ਗਈ ਹੈ। ਖੇਪ ਬਰਾਮਦ ਹੋਣ ਤੋਂ ਬਾਅਦ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰ ਦਿੱਤਾ। ਇਸ ਮੌਕੇ ਬੀ. ਐੱਸ. ਐਫ. ਦੇ ਅਧਿਕਾਰੀ ਵੀ ਮੌਜ਼ੂਦ ਸਨ।

ਇਹ ਵੀ ਪੜ੍ਹੋ - ਮੋਬਾਈਲ ਯੂਜ਼ਰਸ ਨੂੰ ਲੱਗੇਗਾ ਝਟਕਾ! ਜੂਨ ਦੇ ਮਹੀਨੇ ਮਹਿੰਗਾ ਹੋ ਸਕਦਾ ਹੈ 'ਰੀਚਾਰਜ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


rajwinder kaur

Content Editor

Related News