BSF ਨੇ ਭਾਰਤ-ਪਾਕਿ ਸਰਹੱਦ ਤੋਂ ਪਾਕਿਸਤਾਨੀ ਘੁਸਪੈਠੀਏ ਨੂੰ ਫੜਿਆ, ਪੁੱਛਗਿੱਛ ਜਾਰੀ

Friday, Nov 24, 2023 - 10:31 PM (IST)

BSF ਨੇ ਭਾਰਤ-ਪਾਕਿ ਸਰਹੱਦ ਤੋਂ ਪਾਕਿਸਤਾਨੀ ਘੁਸਪੈਠੀਏ ਨੂੰ ਫੜਿਆ, ਪੁੱਛਗਿੱਛ ਜਾਰੀ

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਵਿਖੇ ਭਾਰਤ-ਪਾਕਿ ਸਰਹੱਦ 'ਤੇ ਬੀ.ਐੱਸ.ਐੱਫ. ਵੱਲੋਂ ਇਕ ਪਾਕਿਸਤਾਨੀ ਘੁਸਪੈਠੀਏ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਫੜੇ ਗਏ ਪਾਕਿਸਤਾਨੀ ਘੁਸਪੈਠੀਏ ਦੀ ਪਛਾਣ ਰਕੀਬ ਬਿਲਾਲ ਉਮਰ ਕਰੀਬ 21 ਸਾਲ, ਤਹਿਸੀਲ ਤੰਦਿਆਲ ਵਾਲਾ ਫ਼ੈਸਲਾਬਾਦ ਦੇ ਰੂਪ 'ਚ ਹੋਈ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਦੀ ਵੱਡੀ ਕਾਰਵਾਈ: 34 ਲੱਖ ਤੋਂ ਵੱਧ ਰਿਸ਼ਵਤ ਲੈਣ ਦੇ ਮਾਮਲੇ 'ਚ ਪਟਵਾਰੀ ਸਣੇ 4 ਖ਼ਿਲਾਫ਼ ਕੇਸ ਦਰਜ

ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਹੁਸੈਨੀਵਾਲਾ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਭਾਰਤੀ ਸਰਹੱਦ 'ਚ ਦਾਖਲ ਹੋਇਆ ਸੀ, ਜਿਸ ਨੂੰ ਬੀ.ਐੱਸ.ਐੱਫ. ਨੇ ਤੁਰੰਤ ਕਾਬੂ ਕਰ ਲਿਆ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਪਾਕਿਸਤਾਨੀ ਨੌਜਵਾਨ ਖ਼ਿਲਾਫ਼ ਥਾਣਾ ਸਦਰ ਫਿਰੋਜ਼ਪੁਰ 'ਚ ਪਾਸਪੋਰਟ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News