ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿ, BSF ਨੇ ਫ਼ਿਰ ਤੋਂ ਸੁੱਟਿਆ ਡਰੋਨ, ਵੱਡੀ ਖੇਪ ਮਿਲਣ ਦੀ ਹੈ ਸੰਭਾਵਨਾ

Sunday, Feb 19, 2023 - 12:50 PM (IST)

ਗੁਰਦਾਸਪੁਰ (ਗੁਰਪ੍ਰੀਤ ਸਿੰਘ)- ਪਾਕਿਸਤਾਨੀ ਦੀਆਂ ਭਾਰਤ ਵਿਰੋਧੀ ਗਤੀਵਿਧੀਆਂ ਲਗਾਤਾਰ ਜਾਰੀ ਹਨ। ਬੀਤੀ ਸਵੇਰ ਤੜਕਸਾਰ ਪਾਕਿਸਤਾਨੀ ਤਸਕਰਾਂ ਅਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵਿਚਕਾਰ ਹੋਈ ਗੋਲੀਬਾਰੀ ਤੋਂ ਬਾਅਦ ਵੱਡੀ ਮਾਤਰਾ 'ਚ ਹੈਰੋਈਨ ਦੀ ਖੇਪ ਅਤੇ ਹਥਿਆਰ ਬਰਾਮਦ ਕੀਤੇ ਗਏ ਸਨ। ਬੀਐੱਸਐੱਫ਼ ਦੀ ਲਗਾਤਾਰ ਸਰਗਰਮੀ ਕਾਰਨ ਪਾਕਿਸਤਾਨ ਆਪਣੇ ਮਨਸੂਬਿਆਂ 'ਚ ਕਾਮਯਾਬ ਨਹੀਂ ਹੋ ਪਾਇਆ ਪਰ ਫਿਰ ਵੀ ਆਪਣੀਆਂ ਗਤੀਵਿਧੀਆਂ ਬੰਦ ਨਹੀਂ ਕਰ ਰਿਹਾ ਹੈ।

ਇਹ ਵੀ ਪੜ੍ਹੋ- BSF ਨੇ ਸਰਹੱਦ ਤੋਂ ਫੜ੍ਹੀ ਹੈਰੋਇਨ ਦੀ ਵੱਡੀ ਖੇਪ, ਹਥਿਆਰ ਵੀ ਕੀਤੇ ਬਰਾਮਦ 

ਇਸ ਦੇ ਨਾਲ ਹੀ ਬੀਤੀ ਰਾਤ ਜ਼ਿਲ੍ਹਾ ਗੁਰਦਾਸਪੁਰ 'ਚ ਬੀਐੱਸਐੱਫ਼ ਦੀ 113 ਬਟਾਲੀਅਨ ਨੇ ਬੀ.ਓ.ਪੀ ਘਣੀਆ ਬਾਂਗਰ 'ਚ ਇਕ ਪਾਕਿਸਤਾਨੀ ਡਰੋਨ ਗੋਲਾਬਾਰੀ ਕਰ ਕੇ ਮਾਰ ਸੁੱਟਿਆ। ਜਿਸ ਥਾਂ 'ਤੇ ਡਰੋਨ ਸੁੱਟਿਆ ਸੀ, ਉਸ ਥਾਂ 'ਤੇ ਬੀਐੱਸਐੱਫ਼ ਅਤੇ ਪੁਲਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ- ਪਾਕਿ ਡਰੋਨ ਨੇ ਫ਼ਿਰ ਇਕ ਵਾਰ ਭਾਰਤ 'ਚ ਦਿੱਤੀ ਦਸਤਕ, BSF ਨੇ ਦਾਗੇ ਫ਼ਾਇਰ, ਤਲਾਸ਼ੀ ਮੁਹਿੰਮ ਜਾਰੀ

ਡੀ.ਆਈ.ਜੀ ਪ੍ਰਭਾਕਰ ਜੋਸ਼ੀ ਨੇ ਇਸ ਦੀ ਜਾਣਕਾਰੀ ਦਿੱਤੀ ਹੈ ਕਿ ਜਾਂਚ ਕਰਨ ’ਤੇ ਡਰੋਨ ਨਾਲ ਬੰਨ੍ਹੇ ਹੈਰੋਇਨ ਦੇ ਚਾਰ ਪੈਕਟ ਬਰਾਮਦ ਹੋਏ, ਜਿਨ੍ਹਾਂ ਦਾ ਵਜ਼ਨ 2 ਕਿਲੋ 700 ਗ੍ਰਾਮ ਹੈ। ਬਰਾਮਦ ਕੀਤੀ ਗਈ। ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 13 ਕਰੋੜ 50 ਲੱਖ ਰੁਪਏ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ’ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ ਅਤੇ ਕੋਈ ਵੱਡੀ ਖੇਪ ਮਿਲਣ ਦੀ ਸੰਭਾਵਨਾ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News