ਭਾਰਤੀ ਖੇਤਰ ’ਚ ਦਾਖ਼ਲ ਹੋਏ ਪਾਕਿਸਤਾਨੀ ਡਰੋਨ ’ਤੇ BSF ਨੇ ਕੀਤੀ ਫਾਇਰਿੰਗ
Sunday, May 14, 2023 - 07:43 PM (IST)
ਤਰਨਤਾਰਨ (ਰਮਨ)-ਪਾਕਿਸਤਾਨੀ ਡਰੋਨ ਦੀਆਂ ਭਾਰਤੀ ਖੇਤਰ ਵਿਚ ਦਸਤਕ ਦੇਣ ਦੀਆਂ ਗਤੀਵਿਧੀਆਂ ਨਹੀਂ ਰੁਕ ਰਹੀਆਂ ਹਨ। ਇਸ ਦੀ ਤਾਜ਼ਾ ਮਿਸਾਲ ਬੀਤੀ ਰਾਤ ਦੇਖਣ ਨੂੰ ਫਿਰ ਮਿਲੀ, ਜਦੋਂ ਪਾਕਿਸਤਾਨੀ ਡਰੋਨ ਨੇ ਜ਼ਿਲ੍ਹੇ ਅਧੀਨ ਆਉਂਦੀ ਸਰਹੱਦ ਨੂੰ ਪਾਰ ਕਰਦਿਆਂ ਭਾਰਤੀ ਖੇਤਰ ’ਚ ਦਸਤਕ ਦਿੱਤੀ। ਇਸ ਦੌਰਾਨ ਡਰੋਨ ਦੀ ਆਵਾਜ਼ ਸੁਣ ਕੇ ਬੀ. ਐੱਸ. ਐੱਫ. ਵੱਲੋਂ ਫਾਇਰਿੰਗ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ’ਚ ਜਾਣੋ ‘ਆਮ ਆਦਮੀ ਪਾਰਟੀ’ ਦੀ ਜਿੱਤ ਦੇ 10 ਵੱਡੇ ਕਾਰਨ
ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਅਮਰਕੋਟ ਵਿਖੇ ਬੀ. ਓ. ਪੀ. ਕੇ. ਐੱਸ. ਵਾਲਾ ਦੇ ਪਿੱਲਰ ਨੰਬਰ-138 ਰਾਹੀਂ ਬੀਤੀ ਰਾਤ 9.48 ਵਜੇ ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ’ਚ ਦਾਖ਼ਲ ਹੋਣ ਸਬੰਧੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਸਰਹੱਦ ਉੱਪਰ ਤਾਇਨਾਤ ਬੀ. ਐੱਸ. ਐੱਫ. ਦੀ 103 ਬਟਾਲੀਅਨ ਵੱਲੋਂ ਹਰਕਤ ਵਿਚ ਆਉਂਦੇ ਹੋਏ ਕੁਝ ਰੌਂਦ ਫਾਇਰਿੰਗ ਕੀਤੀ ਗਈ। ਇਸ ਦੌਰਾਨ ਤਕਰੀਬਨ ਤਿੰਨ ਮਿੰਟ ਤੱਕ ਭਾਰਤੀ ਖੇਤਰ ’ਚ ਘੁੰਮਣ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨ ਪਰਤ ਗਿਆ।
ਇਹ ਖ਼ਬਰ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ : ਵਿਧਾਨ ਸਭਾ ਹਲਕਾ ਮੁਤਾਬਕ ਜਾਣੋ ਕਿਸ ਪਾਰਟੀ ਨੂੰ ਪਈਆਂ ਕਿੰਨੀਆਂ ਵੋਟਾਂ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਥਾਣਾ ਖਾਲੜਾ ਦੀ ਪੁਲਸ ਅਤੇ ਬੀ. ਐੱਸ. ਐੱਫ. ਵੱਲੋਂ ਸ਼ੱਕੀ ਇਲਾਕਿਆਂ ਨੂੰ ਸੀਲ ਕਰਦੇ ਹੋਏ ਸਰਹੱਦ ਨੇੜਲੇ ਸਾਰੇ ਇਲਾਕੇ ’ਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿੱਥੇ ਕੋਈ ਵੀ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ।