ਭਾਰਤ ’ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਡਰੋਨ ’ਤੇ ਬੀ. ਐੱਸ. ਐੱਫ. ਵਲੋਂ ਫਾਇਰਿੰਗ

Wednesday, Nov 06, 2024 - 12:47 AM (IST)

ਭਾਰਤ ’ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਡਰੋਨ ’ਤੇ ਬੀ. ਐੱਸ. ਐੱਫ. ਵਲੋਂ ਫਾਇਰਿੰਗ

ਪਠਾਨਕੋਟ, (ਸ਼ਾਰਦਾ)- ਬੀਤੀ ਰਾਤ ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਦੇ ਜਵਾਨਾਂ ਨੇ ਪਾਕਿਸਤਾਨ ਤੋਂ ਭਾਰਤੀ ਸਰਹੱਦ ’ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਡਰੋਨ ’ਤੇ ਫਾਇਰਿੰਗ ਕਰ ਕੇ ਉਸ ਨੂੰ ਵਾਪਸ ਮੁੜਨ ਲਈ ਮਜਬੂਰ ਕਰ ਦਿੱਤਾ।

ਜਾਣਕਾਰੀ ਅਨੁਸਾਰ ਸੋਮਵਾਰ ਰਾਤ ਕਰੀਬ 7:30 ਵਜੇ ਬੀ. ਐੱਸ. ਐੱਫ. ਦੀ 27ਵੀਂ ਬਟਾਲੀਅਨ ਦੇ ਜਵਾਨਾਂ ਨੇ ਚੰਦੂ ਵਡਾਲਾ ਖੇਤਰ ’ਚ ਸਥਿਤ ਬੀ. ਓ. ਪੀ. (ਬਾਰਡਰ ਆਊਟ ਪੋਸਟ) ’ਤੇ ਇਕ ਪਾਕਿਸਤਾਨੀ ਡਰੋਨ ਨੂੰ ਵੇਖਿਆ, ਭਾਰਤੀ ’ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਜਦੋਂ ਜਵਾਨਾਂ ਨੇ ਫਾਇਰਿੰਗ ਕੀਤੀ ਤਾਂ ਡਰੋਨ ਪਾਕਿਸਤਾਨ ਵੱਲ ਮੁੜ ਗਿਆ।

ਘਟਨਾ ਤੋਂ ਬਾਅਦ ਬੀ. ਐੱਸ. ਐੱਫ. ਦੇ ਜਵਾਨਾਂ ਅਤੇ ਕਲਾਨੌਰ ਥਾਣਾ ਪੁਲਸ ਦੀ ਟੀਮ ਨੇ ਤੁਰੰਤ ਇਲਾਕੇ ’ਚ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ।


author

Rakesh

Content Editor

Related News