BSF ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ, ਹੁਣ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤਕ...

Monday, May 26, 2025 - 10:25 PM (IST)

BSF ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ, ਹੁਣ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤਕ...

ਪੰਜਾਬ ਡੈਸਕ- ਪੰਜਾਬ ਦੇ ਕਿਸਾਨਾਂ ਲਈ ਬੇਹੱਦ ਖਾਸ ਖਬਰ ਸਾਹਮਣੇ ਆਈ ਹੈ। ਦਰਅਸਲ, ਆਪਰੇਸ਼ਨ ਸਿੰਦੂਰ ਤੋਂ ਬਾਅਦ ਬੀ.ਐੱਸ.ਐੱਫ. ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਜਾਣਕਾਰੀ ਮੁਤਾਬਕ, ਫਾਜ਼ਿਲਕਾ 'ਚ ਬੀ.ਐੱਸ.ਐੱਫ. ਨੇ ਭਾਰਤ-ਪਾਕਿਸਤਾਨ ਸਰਹੱਦ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਜ਼ਿਆਦਾ ਸਮਾਂ ਦੇਣ ਦਾ ਫੈਸਲਾ ਲਿਆ ਹੈ। 

ਫਾਜ਼ਿਲਕਾ 'ਚ ਬੀ.ਐੱਸ.ਐੱਫ. ਦੀ ਮੁਰਾਦਵਾਲਾ ਚੌਕੀ 'ਚ ਇਕ ਬੈਠਕ ਆਯੋਜਿਤ ਕੀਤੀ ਗਈ। ਇਸ ਦੌਰਾਨ ਬਾਰਡਰ ਏਰੀਆ ਕਿਸਾਨ ਯੂਨੀਅਨ ਜ਼ਿਲ੍ਹਾ ਪ੍ਰਧਾਨ ਸਣੇ ਕਿਸਾਨ ਪਹੁੰਚੇ। ਇਸ ਦੌਰਾਨ ਫੈਸਲਾ ਲਿਆ ਗਿਆ ਹੈ ਕਿ ਕੌਮਾਂਤਰੀ ਸਰਹੱਦ ਪਾਰ ਖੇਤੀ ਕਰਨ ਵਾਲੇ ਕਿਸਾਨ ਹੁਣ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤਕ ਖੇਤੀ ਕਰ ਸਕਦੇ ਹਨ। ਦੱਸ ਦੇਈਏ ਕਿ ਪਹਿਲਾਂ ਖੇਤੀ ਕਰਨ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਸੀ, ਜੋ ਕਿ ਹੁਣ 3 ਘੰਟੇ ਵਧਾ ਦਿੱਤਾ ਗਿਆ ਹੈ। ਉਥੇ ਹੀ ਇਸ ਮੌਕੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀਆਂ ਹੋਰ ਸਮੱਸਿਆਵਾਂ ਦਾ ਵੀ ਹੱਲ ਕੀਤਾ ਜਾਵੇਗਾ। 

ਇਸ ਬੈਠਕ ਦੌਰਾਨ ਬੀ.ਐੱਸ.ਐੱਫ. ਕਮਾਂਡੇਟ ਅਜੇ ਕੁਮਾਰ ਨੇ ਕਿਹਾ ਕਿ ਝੋਨੇ ਦੀ ਬਿਜਾਈ ਦੇ ਮੌਸਮ 'ਚ ਕਿਸਾਨਾਂ ਨੂੰ ਹੋਣ ਵਾਲੀਆਂ ਪਰੇਸ਼ਾਨੀਆਂ ਨੂੰ ਦੇਖਦੇ ਹੋਏ ਇਹ ਅਹਿਮ ਬੈਠਕ ਬੁਲਾਈ ਗਈ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਜੰਗਲੀ ਸੂਰਾਂ ਵੱਲੋਂ ਫਸਲਾਂ ਨੂੰ ਨੁਕਸਾਨ ਪਹੁੰਚਾਉਣ 'ਤੇ ਵੀ ਚਰਚਾ ਕੀਤੀ ਗਈ। ਉਥੇ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਸਖਤ ਹਿਦਾਇਤਾਂ ਵੀ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਬਾਰਡਰ ਏਰੀਆ 'ਚ ਤਾਰਬੰਦੀ ਨੇੜੇ 4 ਫੁੱਟ ਤੋਂ ਉਪਰ ਦੀ ਫਸਲ ਦੀ ਖੇਤੀ ਨਹੀਂ ਕੀਤੀ ਜਾਵੇਗੀ। ਬਿਨਾਂ ਕਿਸੇ ਕੰਮ ਦੇ ਕਿਸਾਨ ਫੇਂਸਿੰਗ ਨੇੜੇ ਨਹੀਂ ਜਾਣਗੇ ਅਤੇ ਇਸੇ ਦੇ ਨਾਲ ਪਿੰਡ 'ਚ ਦੇਰ ਰਾਤ ਹੋਣ ਵਾਲੇ ਪ੍ਰੋਗਰਾਮ 'ਚ ਮਿਊਜ਼ਿਕ ਸਿਸਟਮ ਨਹੀਂ ਚਲਾਏ ਜਾਣਗੇ। 


author

Rakesh

Content Editor

Related News