BSF ਦੇ ਜਵਾਨਾਂ ਵੱਲੋਂ ਸਮੱਗਲਿੰਗ ਕਰਨ ਵਾਲੇ 4 ਵਿਅਕਤੀ ਕਾਬੂ, ਇੱਕ ਦੇ ਲੱਗੀ ਗੋਲੀ

03/14/2021 8:44:15 PM

ਭਿੰਡੀ ਸੈਦਾਂ, (ਜ.ਬ)- ਅੰਮ੍ਰਿਤਸਰ ਦੀ ਭਾਰਤ-ਪਾਕਿ ਸਰਹੱਦ ’ਤੇ ਬੀਤੀ ਰਾਤ ਸਮੱਗਲਿੰਗ ਕਰਨ ਦੀ ਕੋਸ਼ਿਸ਼ ਕਰ ਰਹੇ ਭਾਰਤੀ ਸਮੱਗਲਰਾਂ ਨੂੰ ਬੀ. ਐੱਸ. ਐੱਫ ਦੇ ਜਵਾਨਾਂ ਨੇ ਕਾਬੂ ਕਰ ਲਿਆ।

ਇਹ ਵੀ ਪੜ੍ਹੋ:- 'ਅਕਾਲੀ ਸਰਕਾਰ ’ਚ ਉਪ ਮੁੱਖ ਮੰਤਰੀ ਹੁੰਦੇ ਹੋਏ ਵੀ ਆਪਣੇ ਹੀ ਹਲਕੇ ਦਾ ਵਿਕਾਸ ਨਹੀਂ ਕਰਵਾ ਸਕੇ ਸੁਖਬੀਰ'

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੀ ਬੀ. ਓ. ਪੀ. ਫਹਿਤਪੁਰ ਦੇ ਨਜ਼ਦੀਕ ਬੀਤੀ ਰਾਤ ਸਾਢੇ 12 ਵਜੇ ਦੇ ਕਰੀਬ ਬੀ. ਐੱਸ. ਐੱਫ. ਦੀ 22 ਬਟਾਲੀਅਨ ਦੇ ਜਵਾਨਾਂ ਨੇ ਹਿੰਦ-ਪਾਕਿ ਸਰਹੱਦ ’ਤੇ ਸਮੱਗਲਿੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ 5 ਸਮਗਲਰਾਂ ਨੂੰ ਨਾਕਾਮ ਕੀਤਾ, ਜਿਸ ਦੌਰਾਨ ਇਨ੍ਹਾਂ ਸਮੱਗਲਰਾਂ ਵਿਚੋਂ ਇਕ ਬੀ. ਐੱਸ. ਐੱਫ. ਦੇ ਜਵਾਨਾਂ ਦੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ:- ਨਸ਼ੇ ਦੀ ਓਵਰਡੋਜ਼ ਨਾਲ ਇੱਕ ਹੋਰ ਮੌਤ, ਪਿੰਡ ਦੇ ਲੋਕਾਂ ਨੇ ਪੁਲਸ ਤੇ ਕੈਪਟਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਜਿਸਨੂੰ ਬਾਅਦ 'ਚ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਦੋਂਕਿ 3 ਨੂੰ ਮੌਕੇ ’ਤੇ ਹਿਰਾਸਤ ਵਿਚ ਲੈ ਲਿਆ ਤੇ ਇਕ ਹਨੇਰੇ ਦਾ ਫਾਇਦਾ ਲੈ ਕੇ ਭੱਜਣ ਵਿਚ ਕਾਮਯਾਬ ਹੋ ਗਿਆ। ਸੂਤਰਾਂ ਮੁਤਾਬਕ ਹਿਰਾਸਤ ’ਚ ਲਏ 3 ਵਿਅਕਤੀਆਂ ਤੋਂ ਸਰਕਾਰੀ ਏਜੰਸੀਆਂ ਅਤੇ ਬੀ. ਐੱਸ. ਐੱਫ. ਦੇ ਉੱਚ ਅਧਿਕਾਰੀਆਂ ਵਲੋਂ ਪੁਛਗਿੱਛ ਕੀਤੀ ਜਾ ਰਹੀ ਹੈ। ਜਦੋਂਕਿ ਇਸ ਸਬੰਧੀ ਕਿਸੇ ਵਲੋਂ ਵੀ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ।
 

Bharat Thapa

This news is Content Editor Bharat Thapa