ਸਰਹੱਦ ਪਾਰ ਕਰਕੇ ਦਾਖ਼ਲ ਹੋਏ ਪਾਕਿਸਤਾਨੀ ਨੂੰ BSF ਨੇ ਕੀਤਾ ਢੇਰ, ਕਬਜ਼ੇ 'ਚ ਲਈ ਲਾਸ਼

08/04/2023 9:47:03 AM

ਤਰਨਤਾਰਨ (ਰਮਨ) : ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੂੰ ਪਾਰ ਕਰਕੇ ਭਾਰਤੀ ਖੇਤਰ 'ਚ ਦਾਖ਼ਲ ਹੋਏ ਇੱਕ ਪਾਕਿਸਤਾਨੀ ਨੂੰ ਬੀ. ਐੱਸ. ਐੱਫ. ਵੱਲੋਂ ਢੇਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੀ. ਐੱਸ. ਐੱਫ. ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਇਸ ਕਾਰਵਾਈ ਤੋਂ ਬਾਅਦ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ਨੇੜੇ ਮੌਜੂਦ ਬੀ. ਓ. ਪੀ. ਖਾਲੜਾ ਦੇ ਪਿੱਲਰ ਨੰਬਰ 131/13 ਨਜ਼ਦੀਕ ਤੜਕਸਾਰ ਕਰੀਬ 4 ਵਜੇ ਬੀ. ਐੱਸ. ਐੱਫ. ਦੀ 71 ਬਟਾਲੀਅਨ ਨੂੰ ਕੁੱਝ ਹਲਚਲ ਹੁੰਦੀ ਨਜ਼ਰ ਆਈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ : ਖ਼ਰਾਬ ਹੋਣ ਵਾਲਾ ਹੈ ਮੌਸਮ, ਮੁੜ ਭਾਰੀ ਮੀਂਹ ਦਾ ਅਲਰਟ ਜਾਰੀ

ਜਦੋਂ ਹਲਚਲ ਨਾ ਰੁਕੀ ਤਾਂ ਬੀ. ਐੱਸ. ਐੱਫ. ਦੇ ਜਵਾਨਾਂ ਵੱਲੋਂ ਲਲਕਾਰਾ ਮਾਰਦੇ ਹੋਏ ਫਾਇਰਿੰਗ ਸ਼ੁਰੂ ਕਰ ਦਿੱਤੀ ਗਈ। ਇਸ ਦੌਰਾਨ ਇੱਕ ਪਾਕਿਸਤਾਨੀ ਨਾਗਰਿਕ ਜੋ ਭਾਰਤੀ ਖੇਤਰ 'ਚ ਦਾਖ਼ਲ ਹੋ ਚੁੱਕਾ ਸੀ, ਨੂੰ ਢੇਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਚੰਡੀਗੜ੍ਹ ਵੱਲੋਂ 'ਆਮ ਆਦਮੀ ਪਾਰਟੀ' ਨੂੰ ਦਫ਼ਤਰ ਲਈ ਜ਼ਮੀਨ ਦੇਣ ਤੋਂ ਇਨਕਾਰ, ਜਾਣੋ ਕੀ ਹੈ ਕਾਰਨ

ਇਸ ਕਾਰਵਾਈ ਤੋਂ ਬਾਅਦ ਬੀ. ਐੱਸ. ਐੱਫ. ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈਂਦੇ ਹੋਏ ਥਾਣਾ ਖਾਲੜਾ ਦੀ ਪੁਲਸ ਸਮੇਤ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਸਬੰਧੀ ਕਿਸੇ ਵੀ ਅਧਿਕਾਰੀ ਵੱਲੋਂ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News