BSF ਨੇ ਸਰਹੱਦ ਤੋਂ ਫੜ੍ਹੀ ਹੈਰੋਇਨ ਦੀ ਵੱਡੀ ਖੇਪ, ਹਥਿਆਰ ਵੀ ਕੀਤੇ ਬਰਾਮਦ
Saturday, Feb 18, 2023 - 10:27 AM (IST)
ਗੁਰਦਾਸਪੁਰ (ਵਿਨੋਦ)- ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅੱਜ ਸਵੇਰੇ ਪਾਕਿਸਤਾਨ ਤੋਂ ਭਾਰਤ ’ਚ ਹੈਰੋਇਨ ਅਤੇ ਹਥਿਆਰ ਬਰਾਮਦ ਕਰਕੇ ਹੈਰੋਇਨ ਤਸੱਕਰੀ ਦੀ ਵੱਡੀ ਸਾਜਿਸ਼ ਨੂੰ ਅਸਫ਼ਲ ਕਰ ਦਿੱਤਾ।
ਇਹ ਵੀ ਪੜ੍ਹੋ- ਤਰਨਤਾਰਨ ਵਿਖੇ ਸਕੂਲ ਵੈਨ ਤੇ ਮੋਟਰ ਸਾਈਕਲ ਵਿਚਾਲੇ ਭਿਆਨਕ ਟੱਕਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
ਸੀਮਾ ਸੁਰੱਖਿਆ ਬਲ ਗੁਰਦਾਸਪੁਰ ਸੈਕਟਰ ਦੇ ਡੀ.ਆਈ.ਜੀ ਪ੍ਰਭਾਕਰ ਜੋਸੀ ਨੇ ਦੱਸਿਆ ਕਿ ਅੱਜ ਸਵੇਰੇ ਤੜਕੇ ਲਗਭਗ 5.30 ਵਜੇ ਦੇ ਕਰੀਬ ਡੇਰਾ ਬਾਬਾ ਨਾਨਕ ਇਲਾਕੇ ਵਿਚ ਸੰਘਣੀ ਧੂੰਦ ਦੇ ਚੱਲਦੇ ਪਾਕਿਸਤਾਨ ਵੱਲੋਂ ਹੈਰੋਇਨ ਤਸੱਕਰੀ ਦੀ ਸਾਜਿਸ਼ ਕੀਤੀ ਗਈ। ਸੀਮਾ ਸੁਰੱਖਿਆ ਬਲ ਦੀ 173 ਬਟਾਲੀਅਨ ਦੇ ਜਵਾਨਾਂ ਨੇ ਜਦ ਸੀਮਾ ’ਤੇ ਹਲਚਲ ਵੇਖੀ ਤਾਂ ਉਨ੍ਹਾਂ ਨੇ ਫ਼ਾਇਰਿੰਗ ਸ਼ੁਰੂ ਕਰ ਦਿੱਤੀ । ਜਵਾਬ ਵਿਚ ਪਾਕਿਸਤਾਨ ਤੋਂ ਵੀ ਫ਼ਾਇਰਿੰਗ ਕੀਤੀ ਗਈ।
ਇਹ ਵੀ ਪੜ੍ਹੋ- ਮੰਤਰੀ ਧਾਲੀਵਾਲ ਵੱਲੋਂ ਸਰਕਾਰੀ ਅਦਾਰਿਆਂ ਦੀ ਅਚਨਚੇਤ ਚੈਕਿੰਗ, ਅਧਿਕਾਰੀਆਂ ਨੂੰ ਦਿੱਤੀ ਇਹ ਚਿਤਾਵਨੀ
ਫ਼ਾਇਰਿੰਗ ਬੰਦ ਹੋਣ ’ਤੇ ਜਵਾਨਾਂ ਨੇ ਇਕ ਪਲਾਸਟਿਕ ਪਾਇਪ ਬਰਾਮਦ ਕੀਤੀ । ਜਾਂਚ ਕਰਨ 'ਤੇ ਪਾਇਪ 'ਚੋਂ ਅੰਤਰਰਾਸ਼ਟਰੀ ਬਾਜ਼ਾਰ 'ਚ 100 ਕਰੋੜ ਰੁਪਏ ਕੀਮਤ ਦੀ 20 ਕਿਲੋ ਹੈਰੋਇਨ, ਦੋ ਪਿਸਤੌਲ, 242 ਕਾਰਤੂਸ ਅਤੇ 6 ਮੈਗਜ਼ੀਨ ਬਰਾਮਦ ਕੀਤੇ ਗਏ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।