ਬੀ.ਐੱਸ.ਐੱਫ.ਦੇ ਜਵਾਨਾਂ ਨੇ ਸਰਹੱਦ ਪਾਰ ਕਰਦੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ
Friday, Jan 15, 2021 - 01:20 PM (IST)
ਅਜਨਾਲਾ (ਫਰਿਆਦ): ਬੀ.ਐੱਸ.ਐੱਫ.ਦੀ 73ਵੀ ਬਟਾਲੀਅਨ ਦੇ ਜਵਾਨਾਂ ਨੇ ਬੀਤੀ ਰਾਤ ਨੂੰ ਭਾਰਤੀ ਇਲਾਕੇ ’ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਸਬੰਧੀ ਬੀ.ਐੱਸ.ਐੱਫ.ਦੇ ਉੱਚ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਕ ਪਾਕਿਸਤਾਨੀ ਘੁਸਪੈਠੀਆ ਬੀਤੀ ਰਾਤ ਸਮਾਂ ਕਰੀਬ 6.45 ਵਜੇ ਨੂੰ ਬੀ.ਪੀ.ਓ. ਕੋਟ ਰਜਾਦਾ ਕੋਲ ਰਾਵੀ ਦਰਿਆ ਦੇ ਫਲਕੂ ਨਾਲੇ ਕੋਲ਼ ਦੀ ਭਾਰਤੀ ਇਲਾਕੇ ’ਚ ਦਾਖ਼ਲ ਹੋ ਜਾਣ ’ਤੇ ਉਸ ਨੂੰ ਬੀ.ਐੱਸ.ਐੱਫ. ਦੇ ਜਵਾਨਾਂ ਨੇ ਮੌਕੇ ’ਤੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਇਹ ਵੀ ਪੜ੍ਹੋ: ਡੇਰਾ ਬਾਬਾ ਨਾਨਕ ’ਚ ਵੱਡੀ ਵਾਰਦਾਤ, ਕਾਂਗਰਸ ਦੇ ਮੌਜੂਦਾ ਸਰਪੰਚ ਸਮੇਤ 2 ਦੀ ਮੌਤ
ਜਦੋਂਕਿ ਉਕਤ ਘੁਸਪੈਠੀਏ ਕੋਲੋਂ ਕੋਈ ਵੀ ਇਤਰਾਜ਼ਯੋਗ ਵਸਤੂ ਬਰਾਮਦ ਨਹੀ ਹੋਈ। ਉਧਰ ਬੀ.ਐੱਸ.ਐੱਫ.ਦੇ ਉੱਚ ਅਧਿਕਾਰੀਆਂ ਦੀ ਨਿਗਰਾਨੀ ਹੇਠ ਉਕਤ ਸਰਹੱਦੀ ਇਲਾਕੇ ਦਾ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਰਮਦਾਸ ਪੁਲਸ ਨੇ ਘੁਸਪੈਠੀਏ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਅਜਨਾਲਾ ਵਿਖੇ ਲਿਆ ਕੇ ਉਕਤ ਬੇ-ਪਛਾਣ ਘੁਸਪੈਠੀਏ ਦੇ ਸਬੰਧ ’ਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਦਰਦਨਾਕ ਘਟਨਾ: ਸੜਕ ਪਾਰ ਕਰਦਿਆਂ ਕਾਰ ਨੇ ਮਾਰੀ ਟੱਕਰ, ਕਈ ਫੁੱਟ ਦੂਰ ਜਾ ਡਿੱਗੀ 7 ਸਾਲਾ ਕੁੜੀ, ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?