ਨਹੀਂ ਬਾਜ਼ ਆ ਰਿਹਾ ਪਾਕਿ, ਫਿਰੋਜ਼ਪੁਰ ’ਚ ਸਰਚ ਆਪ੍ਰੇਸ਼ਨ ਦੌਰਾਨ BSF ਨੂੰ ਬਰਾਮਦ ਹੋਈ 3 ਪੈਕਟ ਹੈਰੋਇਨ

Monday, Apr 10, 2023 - 12:30 PM (IST)

ਫਿਰੋਜ਼ਪੁਰ (ਕੁਮਾਰ) : ਬੀ. ਐੱਸ. ਐੱਫ.  ਨੇ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ 'ਤੇ ਤਲਾਸ਼ੀ ਮੁਹਿੰਮ ਦੌਰਾਨ ਖੇਤਾਂ 'ਚ ਪਏ 3 ਪੈਕਟ ਹੈਰੋਇਨ ਵਰਗੇ ਨਸ਼ੀਲੇ ਪਦਾਰਥ ਦੇ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ. ਐੱਸ. ਐੱਫ. ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਅੱਜ ਸਵੇਰੇ ਫਿਰੋਜ਼ਪੁਰ ਦੇ ਪਿੰਡ ਗੰਧੂ ਕਿਲਚਾ ਨੇੜੇ ਖੇਤਾਂ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਸਰਹੱਦ 'ਤੇ ਤਾਇਨਾਤ ਬੀ. ਐੱਸ. ਐੱਫ. ਦੇ ਜਵਾਨਾਂ ਨੂੰ ਪੀਲੇ ਰੰਗ ਦੀ ਟੇਪ ਨਾਲ ਲਪੇਟੇ 3 ਪੈਕਟ ਦੇਖੇ। ਜਿਸ ਤੋਂ ਬਾਅਦ ਜਦੋਂ ਉਨ੍ਹਾਂ ਨੂੰ ਖੋਲ੍ਹ ਕੇ ਚੈੱਕ ਕੀਤਾ ਗਿਆ ਤਾਂ ਉਨ੍ਹਾਂ ਵਿੱਚੋਂ 1 ਕਿਲੋ 600 ਗ੍ਰਾਮ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਹੋਇਆ।  

ਇਹ ਵੀ ਪੜ੍ਹੋ- ਤਲਵੰਡੀ ਸਾਬੋ ’ਚ ਗਰਲਜ਼ ਕਾਲਜ ਦੀਆਂ ਕੰਧਾਂ ’ਤੇ ਲਿਖੇ ਗਏ ਖ਼ਾਲਿਸਤਾਨੀ ਨਾਅਰੇ

ਉਨ੍ਹਾਂ ਦੱਸਿਆ ਕਿ ਇਹ ਪੈਕਟ ਪਾਕਿਸਤਾਨੀ ਸਮੱਗਲਰਾਂ ਵੱਲੋਂ ਭਾਰਤ ਵਾਲੇ ਪਾਸੇ ਭੇਜੇ ਗਏ ਸਨ ਅਤੇ ਇੱਕ ਵਾਰ ਫਿਰ ਬੀ. ਐੱਸ. ਐੱਫ. ਨੇ ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਬੀ.ਐੱਸ. ਐੱਫ. ਵੱਲੋਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਹੈਰੋਇਨ ਦੀ ਡਿਲਿਵਰੀ ਕਿਹੜੇ ਭਾਰਤੀ ਸਮੱਗਲਰਾਂ ਪਾਸੋਂ ਲਈ ਜਾਣੀ ਸੀ ਅਤੇ ਅੱਗੇ ਕਿੱਥੇ ਪਹੁੰਚਾਈ ਜਾਣੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜੇਕਰ ਇਹ ਹੈਰੋਇਨ ਨਿਕਲਦੀ ਹੈ ਤਾਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸ ਦੀ ਕੀਮਤ 8 ਕਰੋੜ ਰੁਪਏ ਦੇ ਕਰੀਬ ਹੋਣੀ ਦੱਸੀ ਜਾਂਦੀ ਹੈ।

ਇਹ ਵੀ ਪੜ੍ਹੋ- ਜ਼ਹਿਰੀਲੀ ਸ਼ਰਾਬ ਕਾਰਣ ਹੋਈਆਂ 3 ਮੌਤਾਂ ਮਗਰੋਂ ਐਕਸ਼ਨ 'ਚ ਪਿੰਡ ਦੀ ਪੰਚਾਇਤ, ਪਾਸ ਕੀਤਾ ਖ਼ਾਸ ਮਤਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News