BSF ਨੇ ਸਰਚ ਮੁਹਿੰਮ ਚਲਾ ਕੇ 570 ਗ੍ਰਾਮ ਹੈਰੋਇਨ ਕੀਤੀ ਬਰਾਮਦ

Friday, Jul 12, 2024 - 10:34 AM (IST)

BSF ਨੇ ਸਰਚ ਮੁਹਿੰਮ ਚਲਾ ਕੇ 570 ਗ੍ਰਾਮ ਹੈਰੋਇਨ ਕੀਤੀ ਬਰਾਮਦ

ਫ਼ਿਰੋਜ਼ਪੁਰ (ਖੁੱਲਰ) : ਬੀਤੇ ਦਿਨ ਮਿਲੀ ਸੂਚਨਾ ਦੇ ਆਧਾਰ ’ਤੇ ਭਾਰਤ-ਪਾਕਿਸਤਾਨ ਸਰਹੱਦ ’ਤੇ ਸੁਰੱਖਿਆ ਲਈ ਤਾਇਨਾਤ ਬੀ. ਐੱਸ. ਐੱਫ. ਦੇ ਜਵਾਨਾਂ ਨੇ ਪਿੰਡ ਕਿਲਚੇ ਵਿਖੇ ਤਲਾਸ਼ੀ ਮੁਹਿੰਮ ਚਲਾਈ ਤਾਂ ਉਸ ਕੋਲੋਂ 570 ਗ੍ਰਾਮ ਹੈਰੋਇਨ, 1 ਧਾਤ ਦੀ ਮੁੰਦਰੀ ਅਤੇ 1 ਛੋਟੀ ਟਾਰਚ ਬਰਾਮਦ ਹੋਈ। ਪਤਾ ਲੱਗਾ ਹੈ ਕਿ ਬੀ. ਐੱਸ. ਐੱਫ. ਵੱਲੋਂ ਬਰਾਮਦ ਕੀਤੀ ਗਈ ਉਕਤ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 2.5 ਕਰੋੜ ਰੁਪਏ ਤੋਂ ਵੱਧ ਹੈ।

ਜਾਣਕਾਰੀ ਦਿੰਦਿਆਂ ਬੀ. ਐੱਸ. ਐੱਫ. ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਰਹੱਦੀ ਖੇਤਰ ’ਚ ਤਸਕਰਾਂ ਵੱਲੋਂ ਹੈਰੋਇਨ ਦੀ ਖੇਪ ਆਉਣ ਦੀ ਸੂਚਨਾ ਮਿਲੀ ਸੀ, ਜਿਸ ’ਤੇ ਬੀ. ਐੱਸ. ਐੱਫ. ਦੇ ਜਵਾਨਾਂ ਨੇ ਤੁਰੰਤ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ ਫ਼ਿਰੋਜ਼ਪੁਰ ਦੇ ਪਿੰਡ ਕਿਲਚੇ ਦੇ ਇੱਕ ਕਿਸਾਨ ਦੇ ਖੇਤਾਂ ਵਿੱਚੋਂ ਪੀਲੇ ਰੰਗ ਦੇ ਪੈਕਟ ਵਿਚ ਲਪੇਟੀ 570 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਬੀ. ਐੱਸ. ਐੱਫ. ਨੂੰ ਪੈਕਟ ਦੇ ਨਾਲ ਇੱਕ ਮੈਟਲ ਰਿੰਗ ਅਤੇ ਇੱਕ ਛੋਟੀ ਟਾਰਚ ਵੀ ਮਿਲੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਉਹ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਉਕਤ ਹੈਰੋਇਨ ਕਿਹੜੇ ਤਸਕਰਾਂ ਵਲੋਂ ਭੇਜੀ ਗਈ ਸੀ ਅਤੇ ਕਿਸ ਤਸਕਰ ਨੇ ਇਸ ਦੀ ਡਲਿਵਰੀ ਲੈਣੀ ਸੀ।


author

Babita

Content Editor

Related News