BSF ਨੇ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 7 ਪੈਕੇਟ ਹੈਰੋਇਨ ਕੀਤੀ ਬਰਾਮਦ, ਸਰਚ ਮੁਹਿੰਮ ਜਾਰੀ
Saturday, Mar 25, 2023 - 10:51 AM (IST)
ਤਰਨਤਾਰਨ (ਰਮਨ)- ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੀ ਕੰਡਿਆਲੀ ਤਾਰ ਨੇੜੇ ਬੀਐੱਸਐੱਫ ਅਤੇ ਪੰਜਾਬ ਪੁਲਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ। ਜਿਸ ਦੌਰਾਨ ਸ਼ਨੀਵਾਰ ਸਵੇਰੇ ਪਾਕਿਸਤਾਨ ਵਲੋਂ ਭੇਜੀ ਗਈ ਹੈਰੋਇਨ ਦੇ 7 ਪੈਕਟ ਨੂੰ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਲਾਂਕਿ ਤਲਾਸ਼ੀ ਮੁਹਿੰਮ ਲਗਾਤਾਰ ਜਾਰੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੇ ਦੋ ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਪੇਸ਼, ਤਿੰਨ ਦਿਨ ਦਾ ਮਿਲਿਆ ਪੁਲਸ ਰਿਮਾਂਡ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਖਾਲੜਾ ਸੈਕਟਰ ਅਧੀਨ ਆਉਂਦੇ ਬੀ.ਓ.ਪੀ ਤਾਰਾ ਸਿੰਘ ਵਿਖੇ ਬੀਐੱਸਐੱਫ਼ ਦੀ 103 ਬਟਾਲੀਅਨ ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਚਲਾਏ ਗਈ ਤਲਾਸ਼ੀ ਮੁਹਿੰਮ ਦੌਰਾਨ ਸ਼ਨੀਵਾਰ ਸਵੇਰੇ 7 ਪੈਕਟ ਹੈਰੋਇਨ ਬਰਾਮਦ ਕੀਤੀ ਗਈ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਸਬ ਡਵੀਜ਼ਨ ਭਿੱਖੀਵਿੰਡ ਦੇ ਡੀ.ਐੱਸ.ਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ 7 ਪੈਕਟ ਹੈਰੋਇਨ ਬਰਾਮਦ ਕਰਨ ਤੋਂ ਬਾਅਦ ਵੀ ਤਲਾਸ਼ੀ ਮੁਹਿੰਮ ਜਾਰੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਨੂੰ ਪਨਾਹ ਦੇਣ ਵਾਲੀ ਬਲਜੀਤ ਕੌਰ ਅਦਾਲਤ ’ਚ ਪੇਸ਼, 3 ਦਿਨ ਦਾ ਮਿਲਿਆ ਪੁਲਸ ਰਿਮਾਂਡ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।