ਭਾਰਤ-ਪਾਕਿ ਸਰਹੱਦ ਨੇੜਿਓਂ ਇਕ ਪੈਕਟ ਹੈਰੋਇਨ ਬਰਾਮਦ, BSF ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ

Wednesday, Mar 08, 2023 - 09:34 AM (IST)

ਭਾਰਤ-ਪਾਕਿ ਸਰਹੱਦ ਨੇੜਿਓਂ ਇਕ ਪੈਕਟ ਹੈਰੋਇਨ ਬਰਾਮਦ, BSF ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ

ਤਰਨਤਾਰਨ (ਰਮਨ) : ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੀ ਕੰਡਿਆਲੀ ਤਾਰ ਨੇੜਿਓਂ ਪੰਜਾਬ ਪੁਲਸ ਅਤੇ ਬੀ. ਐੱਸ. ਐੱਫ. ਵੱਲੋਂ ਚਲਾਈ ਗਈ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਬੁੱਧਵਾਰ ਸਵੇਰੇ ਇੱਕ ਪੈਕਟ ਹੈਰੋਇਨ ਬਰਾਮਦ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। 

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ CM ਮਾਨ ਨੇ ਵਿਰੋਧੀਆਂ ਦੇ ਕੱਢੇ ਵੱਟ, ਪੰਜਾਬੀਆਂ ਨੂੰ ਲੈ ਕੇ ਆਖ਼ੀਆਂ ਇਹ ਗੱਲਾਂ

ਡੀ. ਐੱਸ. ਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਸਥਾਨਕ ਪੁਲਸ ਅਤੇ ਬੀ. ਐੱਸ. ਐੱਫ਼. ਵੱਲੋਂ ਇਲਾਕੇ ਨੂੰ ਸੀਲ ਕਰਦੇ ਹੋਏ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਰਾਜੋਕੇ ਇਲਾਕੇ 'ਚੋਂ ਇੱਕ ਪੈਕਟ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੈਰੋਇਨ ਦੇ ਪੈਕਟ ਨੂੰ ਕਬਜ਼ੇ 'ਚ ਲੈਣ ਤੋਂ ਬਾਅਦ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 'ਹੋਲੀ' ਤੇ 'ਹੋਲਾ ਮਹੱਲਾ' ਦੀਆਂ ਲੋਕਾਂ ਨੂੰ ਵਧਾਈਆਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News