ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਅਤੇ 10 ਕਰੋੜ ਰੁਪਏ ਦੀ ਹੈਰੋਇਨ ਬਰਾਮਦ

03/28/2023 11:39:43 AM

ਅੰਮ੍ਰਿਤਸਰ (ਨੀਰਜ) : ਅੰਮ੍ਰਿਤਸਰ ਦੀ ਬੀ.ਐੱਸ.ਐੱਫ. ਟੀਮ ਨੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਬੀ.ਓ.ਪੀ. ਰਾਜਾ ਤਾਲ ਅਤੇ ਬੀ.ਓ.ਪੀ. ਅਟਾਰੀ ਇਲਾਕੇ 'ਚ ਪਾਕਿਸਤਾਨੀ ਡਰੋਨ ਅਤੇ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 10 ਕਰੋੜ ਰੁਪਏ ਹੈ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੇ 5 ਸਾਥੀ ਅਜਨਾਲਾ ਅਦਾਲਤ ’ਚ ਪੇਸ਼, ਹਰਕਰਨ ਸਿੰਘ ਨੂੰ ਭੇਜਿਆ 14 ਦਿਨਾਂ ਲਈ ਜੁਡੀਸ਼ੀਅਲ ਰਿਮਾਂਡ 'ਤੇ

ਇਸ ਦੇ ਨਾਲ ਇਹ ਵੀ ਸੂਚਨਾ ਮਿਲੀ ਹੈ ਕਿ ਅੰਮ੍ਰਿਤਸਰ ਦੇ ਇੱਕ ਹੋਰ ਬੀ.ਓ.ਪੀ. ਰਾਮ ਤੀਰਥ ਦੇ ਇਲਾਕੇ 'ਚ ਬੀ.ਐੱਸ.ਐੱਫ਼. ਦੀ ਟੀਮ ਨੇ ਦੋ ਤਸਕਰਾਂ ਨੂੰ 15 ਕਰੋੜ ਦੀ ਹੈਰੋਇਨ ਸਮੇਤ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ- ਪੁਲਸ ਮੁਲਾਜ਼ਮ ਦੀ ਸ਼ਰਮਨਾਕ ਕਰਤੂਤ, ਮੋਟਰਸਾਈਕਲ 'ਚੋਂ ਪੈਟਰੋਲ ਕੱਢਦੇ ਹੋਏ ਦੀ ਵੀਡੀਓ ਵਾਇਰਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

Shivani Bassan

This news is Content Editor Shivani Bassan