BSF ਨੂੰ ਫਿਰੋਜ਼ਪੁਰ ''ਚ ਮਿਲੀ ਵੱਡੀ ਸਫ਼ਲਤਾ, ਭਾਰਤ-ਪਾਕਿ ਸਰਹੱਦ ਨੇੜਿਓਂ ਢਾਈ ਕਰੋੜ ਦੀ ਹੈਰੋਇਨ ਕੀਤੀ ਬਰਾਮਦ
Saturday, Jun 22, 2024 - 02:39 AM (IST)
ਫਿਰੋਜ਼ਪੁਰ (ਕੁਮਾਰ)– ਬੀ.ਐੱਸ.ਐੱਫ. ਵੱਲੋਂ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਨੇੜੇ ਤਲਾਸ਼ੀ ਮੁਹਿੰਮ ਦੌਰਾਨ ਅੱਧਾ ਕਿੱਲੋ ਹੈਰੋਇਨ ਦਾ ਇਕ ਪੈਕੇਟ ਬਰਾਮਦ ਕੀਤਾ ਗਿਆ ਹੈ। ਬੀ.ਐੱਸ.ਐੱਫ. ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਬੀ.ਐੱਸ.ਐੱਫ. ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਾਕਿਸਤਾਨੀ ਸਮੱਗਲਰਾਂ ਵੱਲੋਂ ਹੈਰੋਇਨ ਮਬੋ ਇਲਾਕੇ ਵਿਚ ਭੇਜੀ ਗਈ ਹੈ।
ਇਹ ਵੀ ਪੜ੍ਹੋ- ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਅਸਤੀਫ਼ਾ ਦੇਣ ਤੋਂ ਬਾਅਦ ਇਸ ਸੀਨੀਅਰ ਆਗੂ ਨੇ ਫੜਿਆ ਭਾਜਪਾ ਦਾ ਪੱਲਾ
ਇਸ ਗੁਪਤ ਸੂਚਨਾ ਦੇ ਆਧਾਰ ’ਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਅਤੇ ਇਸ ਕਾਰਵਾਈ ਦੌਰਾਨ ਟੇਪ ਨਾਲ ਲਪੇਟੀ ਹੋਈ ਅੱਧਾ ਕਿੱਲੋ ਹੈਰੋਇਨ ਦਾ ਪੈਕੇਟ ਬਰਾਮਦ ਕੀਤਾ ਗਿਆ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੀਬ ਢਾਈ ਕਰੋੜ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e