BSF ਵਲੋਂ ਖੇਤਾਂ ''ਚੋਂ ਪਾਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ, ਢਾਈ ਕੋਰੜ ਦੱਸੀ ਜਾ ਰਹੀ ਕੀਮਤ
Monday, Jun 24, 2024 - 11:55 AM (IST)
ਫ਼ਿਰੋਜ਼ਪੁਰ (ਕੁਮਾਰ) : ਫ਼ਿਰੋਜ਼ਪੁਰ 'ਚ ਭਾਰਤ-ਪਾਕਿ ਸਰਹੱਦ ਨੇੜੇ ਅੱਜ ਸਵੇਰੇ ਇੱਕ ਸਰਚ ਮੁਹਿੰਮ ਦੌਰਾਨ ਬੀ. ਐੱਸ. ਐੱਫ. ਨੇ ਖੇਤਾਂ 'ਚੋਂ ਪਾਕਿਸਤਾਨੀ ਤਸਕਰਾਂ ਵੱਲੋਂ ਭੇਜਿਆ ਗਿਆ ਛੋਟਾ ਡਰੋਨ ਅਤੇ 500 ਗ੍ਰਾਮ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ ਹੈ।
ਜਾਣਕਾਰੀ ਅਨੁਸਾਰ ਬੀ. ਓ. ਪੀ. ਲੱਖਾ ਸਿੰਘ ਵਾਲਾ ਦੇ ਇਲਾਕੇ 'ਚ ਬੀ. ਐੱਸ. ਐੱਫ. ਦੀ 182 ਬਟਾਲੀਅਨ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਤਾਂ ਉੱਥੇ ਬੀ. ਐੱਸ. ਐੱਫ. ਦੇ ਜਵਾਨਾਂ ਨੂੰ ਇੱਕ ਛੋਟਾ ਡਰੋਨ ਅਤੇ ਪੀਲੇ ਰੰਗ ਦੀ ਟੇਪ ਨਾਲ ਲਪੇਟਿਆ ਹੋਇਆ ਅੱਧਾ ਕਿੱਲੋ ਹੈਰੋਇਨ ਦਾ ਇੱਕ ਪੈਕੇਟ ਪਿਆ ਹੋਇਆ ਮਿਲਿਆ।
ਇਸ ਬਰਾਮਦਗੀ ਸਬੰਧੀ ਬੀ. ਐੱਸ. ਐੱਫ. ਵੱਲੋਂ ਪੁਲਸ ਵਿਭਾਗ ਦੇ ਸਹਿਯੋਗ ਨਾਲ ਅਗਲੀ ਕਾਰਵਾਈ ਅਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹੈਰੋਇਨ ਕਿਨ੍ਹਾਂ ਤਸਕਰਾਂ ਤੋਂ ਮੰਗਵਾਈ ਗਈ ਸੀ ਅਤੇ ਕਿੱਥੇ ਸਪਲਾਈ ਕੀਤੀ ਜਾਣੀ ਸੀ। ਜਾਣਕਾਰੀ ਮੁਤਾਬਕ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਕਰੀਬ ਢਾਈ ਕਰੋੜ ਰੁਪਏ ਦੱਸੀ ਜਾ ਰਹੀ ਹੈ।