ਬੀ.ਐੱਸ.ਐੱਫ. ਵੱਲੋਂ ਸਰਹੱਦੀ ਪਿੰਡ ਰੋਸੇ ਦੇ ਖੇਤਾਂ ''ਚੋਂ ਪਾਕਿਸਤਾਨੀ ਡਰੋਨ ਬਰਾਮਦ
Saturday, Oct 10, 2026 - 12:00 AM (IST)
ਗੁਰਦਾਸਪੁਰ/ਕਲਾਨੌਰ (ਹਰਜਿੰਦਰ ਸਿੰਘ ਗੋਰਾਇਆ) : ਜ਼ਿਲ੍ਹਾ ਗੁਰਦਾਸਪੁਰ ਦੀ ਭਾਰਤ-ਪਾਕਿਸਤਾਨ ਸਰਹੱਦ ’ਤੇ ਤਾਇਨਾਤ ਬੀਐੱਸਐੱਫ ਵੱਲੋਂ ਸਰਹੱਦੀ ਇਲਾਕੇ ਵਿੱਚ ਨਸ਼ਾ ਤਸਕਰੀ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ। ਇਸੇ ਤਹਿਤ ਬੀਐੱਸਐੱਫ ਦੀ 27ਵੀਂ ਬਟਾਲੀਅਨ ਦੇ ਜਵਾਨਾਂ ਵੱਲੋਂ ਪਿੰਡ ਰੋਸੇ ਦੇ ਕਿਸਾਨ ਦੇ ਖੇਤਾਂ ਵਿੱਚੋਂ ਇੱਕ ਡਰੋਨ ਬਰਾਮਦ ਕੀਤਾ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਐੱਸਐੱਫ ਦੇ ਜਵਾਨਾਂ ਵੱਲੋਂ ਸਰਹੱਦੀ ਇਲਾਕੇ ਵਿੱਚ ਗਸ਼ਤ ਅਤੇ ਨਿਗਰਾਨੀ ਦੌਰਾਨ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਸੀ। ਇਸ ਦੌਰਾਨ ਪਿੰਡ ਰੋਸੇ ਦੇ ਕਿਸਾਨ ਦੇ ਖੇਤਾਂ ਵਿੱਚੋਂ ਡਰੋਨ ਬਰਾਮਦ ਹੋਣ ਦੀ ਸੂਚਨਾ ਮਿਲੀ। ਬੀਐੱਸਐੱਫ ਦੇ ਜਵਾਨਾਂ ਨੇ ਡਰੋਨ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਵੱਲੋਂ ਡਰੋਨਾਂ ਰਾਹੀਂ ਭਾਰਤੀ ਸਰਹੱਦੀ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਅਤੇ ਹੋਰ ਸ਼ੱਕੀ ਵਸਤੂਆਂ ਦੀ ਤਸਕਰੀ ਕਰਨ ਦੀਆਂ ਕੋਸ਼ਿਸ਼ਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਸ ਕਾਰਨ ਸਰਹੱਦੀ ਇਲਾਕਿਆਂ ਵਿੱਚ ਸੁਰੱਖਿਆ ਏਜੰਸੀਆਂ ਵੱਲੋਂ ਚੌਕਸੀ ਵਧਾਈ ਗਈ ਹੈ।
