BSF ਹੱਥ ਲੱਗੀ ਵੱਡੀ ਸਫ਼ਲਤਾ, ਅੰਤਰਰਾਸ਼ਟਰੀ ਸਰਹੱਦ ’ਤੇ ਕਰੋੜਾਂ ਦੀ ਹੈਰੋਇਨ ਬਰਾਮਦ
Monday, Mar 28, 2022 - 11:26 PM (IST)
ਫਿਰੋਜ਼ਪੁਰ (ਕੁਮਾਰ)-ਸੀਮਾ ਸੁਰੱਖਿਆ ਬਲ ਨੇ ਅੰਤਰਰਾਸ਼ਟਰੀ ਭਾਰਤ-ਪਾਕਿ ਸਰਹੱਦ ’ਤੇ ਹੈਰੋਇਨ ਸਮੱਗਲਿੰਗ ਦੀ ਕੋਸ਼ਿਸ਼ ਨੂੰ ਅਸਫਲ ਬਣਾਉਂਦੇ ਹੋਏ 39.47 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਬੀ. ਐੱਸ. ਐੱਫ. ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਦੇਰ ਰਾਤ ਸਰਹੱਦ ’ਤੇ ਤਾਇਨਾਤ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਇਲਾਕੇ ਅੰਦਰ ਦਾਖਲ ਹੋਏ ਦੋ ਸ਼ੱਕੀ ਵਿਅਕਤੀਆਂ ਨੂੰ ਰੁਕਣ ਲਈ ਲਲਕਾਰਿਆ ਤਾਂ ਉਹ ਰੁਕਣ ਦੀ ਬਜਾਏ ਤੇਜ਼ੀ ਨਾਲ ਕੰਡਿਆਲੀ ਤਾਰ ਵੱਲ ਆਏ ਅਤੇ ਕੁਝ ਸਾਮਾਨ ਇਧਰ ਸੁੱਟਣ ਲੱਗੇ।
ਇਹ ਵੀ ਪੜ੍ਹੋ : ਮੰਡੀਆਂ ’ਚ ਰੁਲਣ ਦਾ ਬੀਤਿਆ ਜ਼ਮਾਨਾ, ਪੁੱਤਾਂ ਵਾਂਗ ਪਾਲ਼ੀ ਫਸਲ ਦਾ ਚੁੱਕਾਂਗੇ ਇਕ-ਇਕ ਦਾਣਾ : ਭਗਵੰਤ ਮਾਨ
ਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ ਤਾਂ ਦੋਵੇਂ ਉੱਚੀ ਫਸਲ ਅਤੇ ਹਨੇਰੇ ਦਾ ਫਾਇਦਾ ਚੁੱਕ ਕੇ ਵਾਪਸ ਭੱਜ ਗਏ। ਪੂਰੀ ਰਾਤ ਉੱਥੇ ਸਖਤ ਨਿਗਰਾਨੀ ਰੱਖੀ ਗਈ ਤੇ ਸਵੇਰ ਹੁੰਦਿਆਂ ਹੀ ਜਦ ਤਲਾਸ਼ੀ ਮੁਹਿੰਮ ਚਲਾਈ ਗਈ ਤਾਂ 8 ਪੈਕੇਟ ਬਰਾਮਦ ਹੋਏ, ਜਿਨ੍ਹਾਂ ’ਚੋਂ 7.895 ਕਿਲੋ ਹੈਰੋਇਨ ਮਿਲੀ। ਅਧਿਕਾਰੀਆਂ ਦੇ ਅਨੁਸਾਰ ਬਰਾਮਦ ਹੈਰੋਇਨ ਦੀ ਕੀਮਤ ਕਰੀਬ 39.47 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵਿਰੋਧੀ ਧਿਰ ਦੇ ਨੇਤਾ ਦੀ ਚੋਣ ’ਤੇ ਸੁਖਪਾਲ ਖਹਿਰਾ ਦਾ ਵੱਡਾ ਬਿਆਨ