ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਪਾਕਿਸਤਾਨ, ਡਰੋਨ ਰਾਹੀਂ ਸੁੱਟੀ ਹੈਰੋਇਨ ਬਰਾਮਦ

Saturday, Apr 29, 2023 - 09:23 PM (IST)

ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਪਾਕਿਸਤਾਨ, ਡਰੋਨ ਰਾਹੀਂ ਸੁੱਟੀ ਹੈਰੋਇਨ ਬਰਾਮਦ

ਅੰਮ੍ਰਿਤਸਰ (ਨੀਰਜ) : ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਉਹ ਲਗਾਤਾਰ ਡਰੋਨ ਰਾਹੀਂ ਇਥੇ ਨਸ਼ਾ ਫੈਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਅੱਜ ਫਿਰ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਹਰਦੋ ਰਤਨ ਵਿਚ ਬੀ. ਐੱਸ. ਐੱਫ. ਦੇ ਜਵਾਨਾਂ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਪ੍ਰੇਮ ਸਬੰਧਾਂ ਤੋਂ ਰੋਕਣ ’ਤੇ ਪ੍ਰੇਮਿਕਾ ਨਾਲ ਮਿਲ ਕੇ ਚੁੱਕਿਆ ਖ਼ੌਫ਼ਨਾਕ ਕਦਮ, ਭਰਾ ਦਾ ਕਰ ਦਿੱਤਾ ਕਤਲ

ਜਾਣਕਾਰੀ ਅਨੁਸਾਰ ਸਰਹੱਦ ’ਤੇ ਤਲਾਸ਼ੀ ਮੁਹਿੰਮ ਦੌਰਾਨ ਟੀਮ ਨੇ ਡੇਢ ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਤਕਰੀਬਨ 7 ਕਰੋੜ ਰੁਪਏ ਦੱਸੀ ਜਾ ਰਹੀ ਹੈ। ਹੈਰੋਇਨ ਦੀ ਇਹ ਖੇਪ ਡਰੋਨ ਰਾਹੀਂ ਸੁੱਟੀ ਗਈ ਸੀ। ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਸਰਹੱਦ ’ਤੇ ਲਗਾਤਾਰ ਹੈਰੋਇਨ ਦੀਆਂ ਖੇਪਾਂ ਬਰਾਮਦ ਕੀਤੀਆਂ ਜਾ ਰਹੀਆਂ ਹਨ। ਬੀਤੇ ਦਿਨ ਵੀ 7 ਕਿਲੋ ਹੈਰੋਇਨ ਬਰਾਮਦ ਹੋਈ ਸੀ, ਜਿਸ ਦੀ ਕੀਮਤ 40 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ

 


author

Manoj

Content Editor

Related News