ਵੱਡੀ ਖ਼ਬਰ : ਪਾਕਿਸਤਾਨ ਨੇ ਡਰੋਨ ਰਾਹੀਂ ਭੇਜੀ 25 ਕਿੱਲੋ ਹੈਰੋਇਨ, BSF ਨੇ ਅਸਲੇ ਸਣੇ ਬਰਾਮਦ ਕੀਤੀ ਖ਼ੇਪ (ਤਸਵੀਰਾਂ)

12/03/2022 11:07:27 AM

ਫਾਜ਼ਿਲਕਾ (ਸੁਖਵਿੰਦਰ) : ਪਾਕਿਸਤਾਨ ਵੱਲੋਂ ਲਗਾਤਾਰ ਡਰੋਨ ਅਤੇ ਹੋਰ ਵੱਖ-ਵੱਖ ਤਰੀਕਿਆਂ ਰਾਹੀਂ ਪੰਜਾਬ ਅੰਦਰ ਹੈਰੋਇਨ ਭੇਜ ਕੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਬੀ. ਐੱਸ. ਐੱਫ. ਦੇ ਜਵਾਨਾਂ ਅਤੇ ਪੰਜਾਬ ਪੁਲਸ ਵੱਲੋਂ ਵੀ ਲਗਾਤਾਰ ਪਾਕਿਸਤਾਨ ਦੀਆਂ ਇਨ੍ਹਾਂ ਨਾਪਾਕ ਹਰਕਤਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਕੜਾਕੇ ਦੀ ਠੰਡ ਬਾਰੇ ਮੌਸਮ ਵਿਭਾਗ ਨੇ ਆਖ਼ੀ ਇਹ ਗੱਲ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਹੁਣ ਬੀਤੀ ਰਾਤ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਦੀ 55 ਬਟਾਲੀਅਨ ਦੇ ਬੀ. ਐੱਸ. ਐੱਫ. ਇਲਾਕੇ ਅੰਦਰ ਪਾਕਿਸਤਾਨ ਵੱਲੋਂ ਡਰੋਨ ਰਾਹੀਂ 25 ਕਿੱਲੋ ਹੈਰੋਇਨ ਦੀ ਵੱਡੀ ਖ਼ੇਪ ਭੇਜੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਜੋ ਹੈਰੋਇਨ ਭੇਜੀ ਗਈ ਸੀ, ਇਸ ਦਾ ਭਾਰਤੀ ਜਵਾਨਾਂ ਨੂੰ ਜਿਵੇਂ ਹੀ ਪਤਾ ਲੱਗਿਆ ਤਾਂ ਉਨ੍ਹਾਂ ਵੱਲੋਂ ਡਰੋਨ 'ਤੇ ਫਾਇੰਰਿਗ ਕਰਨੀ ਸ਼ੁਰੂ ਕਰ ਦਿੱਤੀ ਗਈ।

ਇਹ ਵੀ ਪੜ੍ਹੋ : ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ 'ਤੇ ਫਿਰ ਪਾਕਿਸਤਾਨੀ ਡਰੋਨ ਦੀ ਹਲਚਲ, BSF ਨੇ ਕੀਤੀ ਫਾਇਰਿੰਗ

ਫਾਇੰਰਿਗ ਕਰਨ ਤੋਂ ਬਾਅਦ ਡਰੋਨ ਵਾਪਸ ਪਰਤ ਗਿਆ ਪਰ ਭਾਰਤੀ ਜਵਾਨਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਤਿੰਨ ਪੈਕਟ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦਾ ਵਜ਼ਨ 7 ਕਿੱਲੋਂ ਤੋਂ ਵੱਧ ਦੱਸਿਆ ਜਾ ਰਿਹਾ ਹੈ। ਨਾਲ ਹੀ ਜਾਣਕਾਰੀ ਮਿਲੀ ਹੈ ਕਿ ਭਾਰਤੀ ਜਵਾਨਾਂ ਵੱਲੋਂ ਇੱਕ ਪਾਕਿਸਤਾਨੀ ਪਿਸਤੌਲ, 50 ਮੈਗਜ਼ੀਨ ਅਤੇ ਗੋਲਾ-ਬਾਰੂਦ ਵੀ ਬਰਾਮਦ ਕੀਤਾ ਗਿਆ ਹੈ। ਦੱਸ ਦੇਈਏ ਕਿ ਭਾਰਤੀ ਜਵਾਨ ਅਜੇ ਵੀ ਆਪਣਾ ਸਰਚ ਆਪਰੇਸ਼ਨ ਚਲਾ ਰਹੇ ਹਨ ਅਤੇ ਕੁੱਝ ਸਮੇਂ ਬਾਅਦ ਵੱਡੀ ਮਾਤਰਾਂ 'ਚ ਹੋਰ ਵੀ ਹੈਰੋਇਨ ਬਰਾਮਦ ਕੀਤੀ ਜਾ ਸਕਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita