BSF ਨੇ ਸਰਚ ਮੁਹਿੰਮ ਦੌਰਾਨ ਪਾਕਿ ਤੋਂ ਆਈ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ

Wednesday, Aug 25, 2021 - 12:20 AM (IST)

BSF ਨੇ ਸਰਚ ਮੁਹਿੰਮ ਦੌਰਾਨ ਪਾਕਿ ਤੋਂ ਆਈ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ

ਫ਼ਿਰੋਜ਼ਪੁਰ (ਕੁਮਾਰ)- ਬੀ. ਐੱਸ. ਐੱਫ. ਦੀ 2 ਬਟਾਲੀਅਨ ਨੇ ਪਾਕਿਸਤਾਨ ਤੋਂ ਲਿਆਂਦੀ ਗਈ 4 ਕਿਲੋ 954 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਦਿੰਦੇ ਹੋਏ ਬੀ. ਐੱਸ. ਐੱਫ. ਪੰਜਾਬ ਫਰੰਟੀਅਰ ਦੇ ਪਬਲਿਕ ਰਿਲੇਸ਼ਨ ਅਫਸਰ-ਕਮ-ਡੀ.ਆਈ.ਜੀ. ਨੇ ਦੱਸਿਆ ਕਿ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਅਬੋਹਰ ਸੈਕਟਰ ਦੇ ਜਲਾਲਾਬਾਦ ਏਰੀਆ 'ਚ ਸਰਚ ਮੁਹਿੰਮ ਦੌਰਾਨ 5 ਪੈਕਟ ਹੈਰੋਇਨ ਬਰਾਮਦ ਕੀਤੀ ਹੈ।

ਇਹ ਖ਼ਬਰ ਪੜ੍ਹੋ- ਬੰਗਲਾਦੇਸ਼ ਵਿਰੁੱਧ ਸੀਰੀਜ਼ ਤੋਂ ਪਹਿਲਾਂ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਨਿਊਜ਼ੀਲੈਂਡ ਦਾ ਕ੍ਰਿਕਟਰ


ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਲਗਭਗ 24 ਕਰੋੜ 77 ਲੱਖ ਰੁਪਏ ਦੱਸੀ ਜਾ ਰਹੀ ਹੈ।

ਇਹ ਖ਼ਬਰ ਪੜ੍ਹੋ- ਆਸਟਰੇਲੀਆ ਦੌਰੇ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਐਲਾਨ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News