ਬੀ.ਐੱਸ.ਐੱਫ਼. ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਟਾਰੀ ਤੋਂ ਗੋਲਡਨ ਗੇਟ ਅੰਮ੍ਰਿਤਸਰ ਤੱਕ ਵਿਰੋਧ ਮਾਰਚ ਸ਼ੁਰੂ

Friday, Oct 29, 2021 - 12:38 PM (IST)

ਬੀ.ਐੱਸ.ਐੱਫ਼. ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਟਾਰੀ ਤੋਂ ਗੋਲਡਨ ਗੇਟ ਅੰਮ੍ਰਿਤਸਰ ਤੱਕ ਵਿਰੋਧ ਮਾਰਚ ਸ਼ੁਰੂ

ਅੰਮ੍ਰਿਤਸਰ (ਬਿਊਰੋ) - ਕੇਂਦਰ ਸਰਕਾਰ ਵਲੋਂ ਬੀ.ਐੱਸ.ਐੱਫ. ਨੂੰ ਪੰਜਾਬ 'ਚ 15 ਕਿੱਲੋਮੀਟਰ ਤੋਂ ਵਧਾ ਕੇ 50 ਕਿੱਲੋਮੀਟਰ ਤੱਕ ਦਾ ਅਧਿਕਾਰ ਦੇਣ ਦੇ ਵਿਰੋਧ ਅਤੇ ਪੰਜਾਬ ਦੇ ਅਧਿਕਾਰਾਂ ਅਤੇ ਸੰਘੀ ਸਰੂਪ 'ਤੇ ਮਾਰੇ ਡਾਕੇ ਦੇ ਫ਼ੈਸਲੇ ਖ਼ਿਲਾਫ਼, ਜੋ ਕੇਂਦਰ ਅਤੇ ਸੂਬਾ ਸਰਕਾਰ ਦੀ ਮਿਲੀਭੁਗਤ ਤਹਿਤ ਲਿਆ ਗਿਆ, ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧ ਮਾਰਚ ਕੱਢਿਆ ਜਾ ਰਿਹਾ ਹੈ। ਅਕਾਲੀ ਦਲ ਵਾਹਗਾ ਬਾਰਡਰ, ਅਟਾਰੀ ਤੋਂ ਗੋਲਡਨ ਗੇਟ ਅੰਮ੍ਰਿਤਸਰ ਤੱਕ ਵਿਰੋਧ ਮਾਰਚ ਕੱਢਿਆ ਜਾ ਰਿਹਾ ਹੈ।  

ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼

PunjabKesari

ਸ਼੍ਰੋਮਣੀ ਅਕਾਲੀ ਦਲ ਦੀ ਤਮਾਮ ਲੀਡਰਸ਼ਿਪ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠਿਆ ਦੀ ਅਗਵਾਈ 'ਚ ਵਾਹਗਾ ਬਾਰਡਰ, ਅਟਾਰੀ ਤੋਂ ਗੋਲਡਨ ਗੇਟ, ਅੰਮ੍ਰਿਤਸਰ ਤੱਕ ਵਿਰੋਧ ਮਾਰਚ ਕੱਢਿਆ ਜਾ ਰਿਹਾ ਹੈ। ਇਸ ’ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀ ਗਿਣਤੀ ਵਿਚ ਸ਼ਾਮਲ ਹੋਏ ਹਨ। ਅਕਾਲੀ ਵਰਕਰਾਂ ਦਾ ਕਾਫ਼ਲਾ ਮੋਟਰਸਾਈਕਲਾਂ ’ਤੇ ਰਵਾਨਾ ਹੋਇਆ ਹੈ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਆਪਣਾ ਰੋਹ ਵਿਅਕਤ ਕਰਨ ਵਾਲੇ ਸਾਰੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਵਿਰੋਧ ਮਾਰਚ 'ਚ ਵੱਧ-ਚੜ੍ਹ ਕੇ ਹਿੱਸਾ ਲੈਣ।

ਪੜ੍ਹੋ ਇਹ ਵੀ ਖ਼ਬਰ - ਕੇਜਰੀਵਾਲ ਦਾ ਵੱਡਾ ਦਾਅਵਾ, ‘1 ਅਪ੍ਰੈਲ ਤੋਂ ਬਾਅਦ ਕਿਸੇ ਵੀ ਕਿਸਾਨ ਨੂੰ ਨਹੀਂ ਕਰਨ ਦੇਆਂਗੇ ਖ਼ੁਦਕੁਸ਼ੀ’

PunjabKesari


author

rajwinder kaur

Content Editor

Related News